28 ਲੱਖ ਖਰਚ ਕੇ ਪਤਨੀ ਨੂੰ ਭੇਜਿਆ ਕੈਨੇਡਾ, PR ਹੋਣ ’ਤੇ ਬਦਲੇ ਤੇਵਰ ਤੇ ਫ਼ਿਰ...
Tuesday, Sep 09, 2025 - 04:00 PM (IST)

ਜਗਰਾਓਂ (ਮਾਲਵਾ)- ਆਪਣੀ ਪਤਨੀ ਨੂੰ 28 ਲੱਖ ਰੁਪਏ ਖਰਚ ਕੇ ਕੈਨੇਡਾ ਭੇਜਣ ਅਤੇ ਉੱਥੇ ਪਤਨੀ ਦੇ ਪੀ. ਆਰ. ਹੋ ਜਾਣ ਮਗਰੋਂ ਉਸ ਨੂੰ ਨਾ ਬੁਲਾਉਣ ਅਤੇ ਉਸ ਦਾ ਫੋਨ ਬਲਾਕ ਕਰ ਦੇਣ ਮਗਰੋਂ ਪਤੀ ਨੂੰ ਆਪਣੇ ਨਾਲ ਹੋਈ ਠੱਗੀ ਦਾ ਅਹਿਸਾਸ ਹੋਇਆ ਤਾਂ ਉਸ ਨੇ ਪਤਨੀ ਅਤੇ ਉਸ ਦੇ ਮਾਂ-ਬਾਪ ਖ਼ਿਲਾਫ਼ ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਕੀਤੀ। ਪੜਤਾਲ ਉਪਰੰਤ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਮਹਿਲਾ ਥਾਣੇ ਦੇ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਮਨ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਜਗਰਾਓਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਵਿਆਹ ਅੰਮ੍ਰਿਤਸਰ ਨਿਵਾਸੀ ਜੈਲਿਨ ਪੁੱਤਰੀ ਵਿਜੇ ਕੁਮਾਰ ਨਾਲ ਹੋਇਆ ਸੀ ਅਤੇ ਉਸ ਨੇ 28 ਲੱਖ ਰੁਪਏ ਖਰਚ ਕੇ ਆਪਣੀ ਪਤਨੀ ਨੂੰ ਕੈਨੇਡਾ ਭੇਜਿਆ ਪਰ ਉਹ ਪੀ. ਆਰ. ਹੋਣ ਮਗਰੋਂ ਉਸ ਨੂੰ ਸਪਾਊਸ ਦੀ ਫਾਈਲ ਲਾਉਣ ਤੋਂ ਇਨਕਾਰ ਕਰਨ ਲੱਗ ਪਈ ਅਤੇ ਕੁਝ ਸਮੇਂ ਬਾਅਦ ਉਸ ਨੇ ਉਸ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਮੌਸਮ ਦੇ ਮੱਦੇਨਜ਼ਰ ਨਵਾਂ ਫ਼ੈਸਲਾ! 9, 10, 11 ਤੇ 12 ਤਾਰੀਖ਼ ਨੂੰ...
ਰਮਨ ਨੇ ਦੱਸਿਆ ਕਿ ਉਸ ਦੀ ਪਤਨੀ ਉਸ ਨਾਲ ਕੁਝ ਦੇਰ ਰਹੀ ਅਤੇ ਕੈਨੇਡਾ ਜਾਣ ਦੀ ਜ਼ਿੱਦ ਕਰਨ ਲੱਗ ਪਈ, ਜਿਸ ’ਤੇ ਉਸ ਨੇ 28 ਲੱਖ ਰੁਪਏ ਦਾ ਪ੍ਰਬੰਧ ਕਰ ਕੇ ਉਸ ਨੂੰ ਕੈਨੇਡਾ ਭੇਜਿਆ। ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਡੀ. ਐੱਸ. ਪੀ. ਕ੍ਰਾਈਮ ਅਗੇਂਸਟ ਵੂਮੈਨ ਐਂਡ ਚਿਲਡਰਨ ਨੇ ਪੜਤਾਲ ਕਰਨ ਮਗਰੋਂ ਜੈਲਿਨ, ਉਸ ਦੇ ਪਿਤਾ ਵਿਜੇ ਕੁਮਾਰ ਪੁੱਤਰ ਬਲਕਾਰ ਸਿੰਘ ਤੇ ਉਸ ਦੀ ਮਾਤਾ ਰੋਜ਼ ਵਿਰਲਾ ਵਾਸੀ ਅੰਮ੍ਰਿਤਸਰ ਖ਼ਿਲਾਫ਼ ਮਹਿਲਾ ਥਾਣਾ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8