'ਪੰਜਾਬ 'ਚ ਹੋ ਸਕਦੈ ਅੱਤਵਾਦੀ ਹਮਲਾ'! ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਚਿਤਾਵਨੀ
Wednesday, Sep 20, 2023 - 05:49 AM (IST)
ਨੈਸ਼ਨਲ ਡੈਸਕ: ਕੈਨੇਡਾ ਸਰਕਾਰ ਨੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਅੱਤਵਾਦੀ ਹਮਲੇ ਦਾ ਖ਼ਦਸ਼ਾ ਜਤਾਉਂਦਿਆਂ ਆਪਣੇ ਨਾਗਰਿਕਾਂ ਲਈ ਚਿਤਾਵਨੀ ਜਾਰੀ ਕੀਤੀ ਹੈ। ਕੈਨੇਡਾ ਸਰਕਾਰ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 10 ਕਿੱਲੋਮਟਰ ਦੇ ਘੇਰੇ ਅੰਦਰ ਜਾਣ ਤੋਂ ਗੁਰੇਜ਼ ਕਰਨ। ਸਰਕਾਰ ਨੇ ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਵਿਚ ਸੁਰੱਖਿਆ ਨਾਲ ਜੁੜੇ ਹਾਲਾਤ ਪੈਦਾ ਹੋਣ ਦਾ ਖ਼ਦਸ਼ਾ ਜਤਾਇਆ ਹੈ।
ਇਹ ਖ਼ਬਰ ਵੀ ਪੜ੍ਹੋ - UK ਜਾਣ ਦੇ ਚਾਹਵਾਨ ਨੌਜਵਾਨਾਂ ਲਈ ਵੱਡਾ ਝਟਕਾ, ਵਿਜ਼ੀਟਰ ਵੀਜ਼ਾ ਤੇ ਸਟੱਡੀ ਵੀਜ਼ਾ ਲਈ ਨਵੇਂ ਹੁਕਮ ਜਾਰੀ
ਕੈਨੇਡਾ ਸਰਕਾਰ ਦੀ ਵੈੱਬਸਾਈਟ ਮੁਤਾਬਕ ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਭਾਰਤ ਵਿਚ ਸਾਵਧਾਨੀ ਨਾਲ ਰਹਿਣ ਕਿਉਂਕਿ ਭਾਰਤ ਵਿਚ ਅੱਤਵਾਦੀ ਹਮਲੇ ਹੋ ਸਕਦੇ ਹਨ। ਵਿਸ਼ੇਸ਼ ਤੌਰ 'ਤੇ ਪਾਕਿਸਤਾਨ ਦੇ ਨਾਲ ਲਗਦੇ ਸਰਹੱਦੀ ਖੇਤਰ ਵਿਚ ਸਾਰੀਆਂ ਯਾਤਰਾਵਾਂ ਟਾਲਣ ਦੀ ਸਲਾਹ ਦਿੱਤੀ ਗਈ ਹੈ। ਵੈੱਬਸਾਈਟ ਮੁਤਾਬਕ ਸੁਰੱਖਿਆ ਸਥਿਤੀ ਅਤੇ ਬਾਰੂਦੀ ਸੁਰੰਗਾਂ ਅਤੇ ਅਣਵਿਸਫੋਟ ਹਥਿਆਰਾਂ ਦੀ ਮੌਜੂਦਗੀ ਦੇ ਕਾਰਨ ਪੰਜਾਬ, ਗੁਜਰਾਤ ਅਤੇ ਰਾਜਸਥਾਨ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਦੇ ਖੇਤਰਾਂ ਵਿਚ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਐਡਵਾਈਜ਼ਰੀ ਵਿਚ ਵਾਹਗਾ ਬਾਰਡਰ ਕਰਾਸਿੰਗ ਨੂੰ ਸ਼ਾਮਲ ਨਹੀਂ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਭਾਰਤ ਦੀ ਕੈਨੇਡੀਅਨ ਡਿਪਲੋਮੈਟ ਖ਼ਿਲਾਫ਼ ਕਾਰਵਾਈ ਮਗਰੋਂ ਜਸਟਿਨ ਟਰੂਡੋ ਦਾ ਵੱਡਾ ਬਿਆਨ
ਕੈਨੇਡਾ ਸਰਕਾਰ ਮੁਤਾਬਕ ਅਣਪਛਾਤੀ ਸੁਰੱਖਿਆ ਸਥਿਤੀ ਦੇ ਕਾਰਨ ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਕਿਹਾ ਗਿਆ ਹੈ ਕਿ ਉੱਤੇ ਅੱਤਵਾਦ, ਖਾੜਕੂਵਾਦ, ਸਿਵਲ ਅਸ਼ਾਂਤੀ ਅਤੇ ਅਗਵਾ ਦਾ ਖ਼ਤਰਾ ਹੈ। ਇਸ ਐਡਵਾਈਜ਼ਰੀ ਵਿਚ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੀ ਯਾਤਰਾ ਨੂੰ ਸ਼ਾਮਲ ਨਹੀਂ ਕੀਤਾ ਗਿਆ। ਸਰਕਾਰ ਨੇ ਅਸਾਮ ਅਤੇ ਮਣੀਪੁਰ ਵਿਚ ਅੱਤਵਾਦ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦਿਆਂ ਉੱਥੇ ਗੈਰ ਜ਼ਰੂਰੀ ਆਵਾਜਾਈ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8