ਕੋਰੋਨਾ ਕਾਰਨ ਲੱਗੀ ਤਾਲਾਬੰਦੀ ਨੇ ਤੋੜੇ ਕੈਨੇਡਾ ਦੇ ਸੁਪਨੇ, ਅੱਕੀ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ

Sunday, Jun 07, 2020 - 07:18 PM (IST)

ਕੋਰੋਨਾ ਕਾਰਨ ਲੱਗੀ ਤਾਲਾਬੰਦੀ ਨੇ ਤੋੜੇ ਕੈਨੇਡਾ ਦੇ ਸੁਪਨੇ, ਅੱਕੀ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ

ਲੁਧਿਆਣਾ (ਰਿਸ਼ੀ) : ਕੈਨੇਡਾ ਜਾਣ 'ਚ ਤਾਲਾਬੰਦੀ ਦੇ ਅੜਚਣ ਬਣਨ ਤੋਂ ਤੰਗ ਹੋ ਕੇ 1 ਬੱਚੇ ਦੀ ਮਾਂ ਨੇ ਸ਼ਨੀਵਾਰ ਦੁਪਹਿਰ 2 ਵਜੇ ਦੇ ਕਰੀਬ ਘਰ ਵਿਚ ਪੱਖੇ ਨਾਲ ਚੁੰਨੀ ਦੇ ਸਹਾਰੇ ਫਾਹ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਬਾਰੇ ਪਤਾ ਲੱਗਦੇ ਹੀ ਮੌਕੇ 'ਤੇ ਪੁੱਜੀ ਥਾਣਾ ਟਿੱਬਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ, ਜਿਥੇ ਐਤਵਾਰ ਨੂੰ ਪੋਸਟਮਾਟਰਮ ਕਰਵਾ ਰਿਸ਼ਤੇਦਾਰਾਂ ਦੇ ਹਵਾਲੇ ਕੀਤਾ ਜਾਵੇਗਾ ।

ਇਹ ਵੀ ਪੜ੍ਹੋ : 2022 ਵਿਧਾਨ ਸਭਾ ਚੋਣਾਂ ਲਈ 'ਆਪ' ਫਰੋਲਣ ਲੱਗੀ ਸਿਆਸੀ ਜ਼ਮੀਨ, ਸਿੱਧੂ ਬਣੇ ਚਰਚਾ ਦਾ ਵਿਸ਼ਾ 

ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ, ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ (28) ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਮ੍ਰਿਤਕਾ ਦੀ ਮਾਂ ਸੁਖਪਾਲ ਕੌਰ ਦੇ ਬਿਆਨ 'ਤੇ ਧਾਰਾ 174 ਦੀ ਕਾਰਵਾਈ ਕੀਤੀ ਹੈ । ਪੁਲਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ 6 ਸਾਲ ਪਹਿਲਾਂ ਬੇਟੀ ਦਾ ਵਿਆਹ ਗਲੀ ਨੰ. 3, ਸ਼ਿਵ ਸ਼ਕਤੀ ਕਾਲੋਨੀ ਦੇ ਰਹਿਣ ਵਾਲੇ ਪ੍ਰਵੀਨ ਨਾਲ ਹੋਇਆ ਸੀ। ਉਨ੍ਹਾਂ ਦਾ 3 ਸਾਲ ਦਾ ਬੇਟਾ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਧੀ ਕੈਨੇਡਾ ਜਾਣਾ ਚਾਹੁੰਦੀ ਸੀ, ਜਿਸਦੀ ਤਿਆਰੀ ਕਰ ਰਹੀ ਸੀ ਪਰ ਕੋਰੋਨਾ ਕਾਰਨ 2 ਮਹੀਨੇ ਤੋਂ ਵੱਧ ਸਮੇਂ ਤੋਂ ਤਾਲਾਬੰਦੀ ਨਾਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਈ। ਇਸ ਕਾਰਨ ਆਪਣੇ ਕਮਰੇ ਵਿਚ ਫਾਹ ਲੈ ਲਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਲਗਾਤਾਰ ਵੱਧ ਰਿਹਾ ਕੋਰੋਨਾ ਦਾ ਪ੍ਰਕੋਪ, 20 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ  


author

Gurminder Singh

Content Editor

Related News