ਕੈਨੇਡਾ ’ਚ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅ ਰੂਮ ’ਤੇ ਫਾਇਰਿੰਗ, ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਨੇ ਐਂਡੀ ਦੁੱਗਾ

Sunday, Dec 10, 2023 - 06:36 PM (IST)

ਕੈਨੇਡਾ ’ਚ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅ ਰੂਮ ’ਤੇ ਫਾਇਰਿੰਗ, ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਨੇ ਐਂਡੀ ਦੁੱਗਾ

ਚੰਡੀਗੜ੍ਹ/ਕੈਨੇਡਾ : ਮਸ਼ਹੂਰ ਪੰਜਾਬ ਗਾਇਕ ਮਨਕੀਰਤ ਔਲਖ ਦੇ ਕਰੀਬੀ ਬਿਜਨੈਸਮੈਨ ਐਂਡੀ ਦੁੱਗਾ ਦੇ ਕੈਨੇਡਾ ਵਿਚ ਟਾਇਰ ਸ਼ੋਅ ਰੂਮ ’ਤੇ ਫਾਇਰਿੰਗ ਹੋਈ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਕੈਨੇਡਾ ਸਮੇਂ ਅਨੁਸਾਰ ਸ਼ੁੱਕਰਵਾਰ-ਸ਼ਨੀਵਾਰ ਅੱਧੀਰਾਤ ਬਰੈਂਪਟਨ ਦੇ ਪੀਲ ਇਲਾਕੇ ਵਿਚ ਹੋਇਆ ਹੈ। ਸੂਤਰਾਂ ਮੁਤਾਬਕ ਬਰੈਂਪਟਨ ਸਥਿਤ ਐਂਡੀ ਦੁੱਗਾ ਦੇ ਦਿ ਮਿਲੇਨੀਅਮ ਟਾਇਰ ਸੈਂਟਰ ’ਤੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਹਮਲਾਵਰ ਕੌਣ ਹਨ, ਇਸ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲਾੜਾ-ਲਾੜੀ ਨਾਲ ਵਾਪਰਿਆ ਵੱਡਾ ਹਾਦਸਾ, ਥਾਰ ਨਾਲ ਟੱਕਰ ਤੋਂ ਬਾਅਦ ਫੁੱਲਾਂ ਵਾਲੀ ਕਾਰ ਦੇ ਉੱਡੇ ਪਰਖੱਚੇ

ਐਂਡੀ ਦੁੱਗਾ ਪੰਜਾਬੀ ਸਿੱਖ ਹੈ, ਜੋ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਨਾਲ ਵੀ ਜੁ਼ੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ ਵਿਚ ਕਬੱਡੀ ਟੂਰਨਾਮੈਂਟ ਕਰਵਾਉਣ ਵਿਚ ਵੀ ਸਰਗਰਮ ਭੂਮਿਕਾ ਨਿਭਾਉਂਦਾ ਹੈ। 

ਇਹ ਵੀ ਪੜ੍ਹੋ : ਚਾਈਂ-ਚਾਈਂ ਪੁੱਤ ਦਾ ਵਿਆਹ ਕਰ ਕੈਨੇਡਾ ਭੇਜੀ ਨੂੰਹ ਨੇ ਚਾੜ੍ਹ ਦਿੱਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁੱਝ

ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਐਂਡੀ ਦੁੱਗਾ

ਦੱਸਿਆ ਜਾ ਰਿਹਾ ਹੈ ਕਿ ਐਂਡੀ ਦੁੱਗਗਾ ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਹੈ। ਸੂਤਰਾਂ ਮੁਤਾਬਕ ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਐਂਡੀ ਦੁੱਗਾ ਲਾਰੈਂਸ ਬਿਸ਼ਨੋਈ ਨੂੰ ਸਪੋਰਟ ਕਰਦਾ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁਲਜ਼ਮਾਂ ਨੂੰ ਸ਼ੈਲਟਰ ਦਿੱਤੀ ਸੀ। ਹਾਲਾਂਕਿ ਪੰਜਾਬ ਪੁਲਸ ਅਤੇ ਕੈਨੇਡੀਆਈ ਜਾਂਚ ਵਿਚ ਅਜਿਹਾ ਕੋਈ ਜ਼ਿਕਰ ਨਹੀਂ ਹੈ। ਐਂਡੀ ਦੁੱਗਾ ਮਨਕੀਰਤ ਔਲਖ ਦਾ ਬੇਹੱਦ ਕਰੀਬੀ ਦੋਸਤ ਹੈ ਅਤੇ ਮਨਕੀਰਤ ਆਪਣੇ ਗੀਤਾਂ ਵਿਚ ਵੀ ਉਨ੍ਹਾਂ ਦਾ ਜ਼ਿਕਰ ਕਰ ਚੁੱਕੇ ਹਨ ਅਤੇ ਵੀਡੀਓ ਵਿਚ ਵੀ ਉਨ੍ਹਾਂ ਨੂੰ ਫਿਲਮਾਇਆ ਗਿਆ ਹੈ। 

ਇਹ ਵੀ ਪੜ੍ਹੋ : ਸਕੂਲ 'ਚ ਮਿਲਿਆ ਬੰਬ, ਪੰਜਾਬ ਪੁਲਸ ਨੂੰ ਪਈਆਂ ਭਾਜੜਾਂ, ਹੈਰਾਨ ਕਰ ਦੇਣ ਵਾਲੀ ਵਜ੍ਹਾ ਆਈ ਸਾਹਮਣੇ (ਵੀਡੀਓ)

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News