ਵੱਡੀ ਖ਼ਬਰ: ਕੈਨੇਡਾ ਤੋਂ ਆਈ ਕੁੜੀ ਦਾ ਘਰ ''ਚ ਵੜ ਕੇ ਗੋਲੀਆਂ ਮਾਰ ਕੇ ਕਤਲ

Friday, Nov 06, 2020 - 06:06 PM (IST)

ਵੱਡੀ ਖ਼ਬਰ: ਕੈਨੇਡਾ ਤੋਂ ਆਈ ਕੁੜੀ ਦਾ ਘਰ ''ਚ ਵੜ ਕੇ ਗੋਲੀਆਂ ਮਾਰ ਕੇ ਕਤਲ

ਭਗਤਾ ਭਾਈ (ਪਰਮਜੀਤ ਢਿੱਲੋਂ): ਸਥਾਨਕ ਸ਼ਹਿਰ ਵਿਖੇ ਬੀਤੀ ਦੇਰ ਰਾਤ ਇਕ ਘਰ 'ਚ ਸ਼ਰੇਆਮ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਘਟਨਾ 'ਚ ਇਕ ਕੁੜੀ ਦੀ ਮੌਤ ਹੋ ਗਈ ਜਦੋਂਕਿ 3 ਹੋਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ।

ਇਹ ਵੀ ਪੜ੍ਹੋ: ਬਿਨਾਂ ਹੈਲਮਟ ਨਾਕੇ 'ਤੇ ਰੋਕੇ ਨੌਜਵਾਨਾਂ ਦੀ ਗੁੰਡਾਗਰਦੀ,ਪੁਲਸ ਮੁਲਾਜ਼ਮ ਦੀ ਵਰਦੀ ਪਾੜੀ

ਸੁਰਿੰਦਰ ਸਿੰਘ ਉਰਫ਼ ਕੁਕੂ ਪੁੱਤਰ ਸ੍ਰੀ ਸਵ: ਡਾ. ਬਲਵੰਤ ਸਿੰਘ ਦੇ ਘਰ ਬੀਤੀ ਰਾਤ ਕਰੀਬ ਅੱਧੀ ਰਾਤ ਦਾਖ਼ਲ ਹੋ ਕੇ ਕਰੀਬੀ ਰਿਸ਼ਤੇਦਾਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ ਇਕ ਕੁੜੀ ਦੀ ਮੌਤ ਹੋ ਗਈ ਤੇ 3 ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਮ੍ਰਿਤਕ ਕੁੜੀ ਇਸ ਸਮੇਂ ਕੈਨੇਡਾ ਤੋਂ ਇਸ ਪਰਿਵਾਰ ਕੋਲ ਮਿਲਣ ਲਈ ਆਈ ਹੋਈ ਸੀ। ਜ਼ਖ਼ਮੀਆਂ ਨੂੰ ਤੁਰੰਤ ਬਠਿੰਡਾ ਦੇ ਇਕ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਦੀ ਪੁਲਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਦੀ ਗ੍ਰਿਫ਼ਤਾਰੀ ਦੀ ਕੋਈ ਪੁਸ਼ਟੀ ਨਹੀਂ ਦੱਸੀ ਜਾ ਰਹੀ।

ਇਹ ਵੀ ਪੜ੍ਹੋ: ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ 'ਚ ਕਿਸਾਨਾਂ 'ਤੇ ਕਾਰਵਾਈ ਕਰਨ ਆਏ ਪਟਵਾਰੀਆਂ ਨੂੰ ਬਣਾਇਆ ਬੰਦੀ


author

Shyna

Content Editor

Related News