ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

09/23/2021 10:52:07 AM

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੈਨੇਡਾ ਦੀਆਂ ਸੰਸਦੀ ਚੋਣਾਂ ਵਿੱਚ 16 ਪੰਜਾਬੀਆਂ ਵਲੋਂ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ਅਤੇ ਖ਼ਾਸ ਕਰਕੇ ਸਿੱਖ ਅੱਜ ਪੂਰੀ ਦੁਨੀਆ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ। ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿਚ ਦਰਜ ਕਰਵਾਈ ਹੈ। ਇਸੇ ਤਹਿਤ ਹੀ ਅੱਜ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀ ਜਿੱਤੇ ਹਨ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਬੀਬੀ ਜਗੀਰ ਕੌਰ ਨੇ ਜਸਟਿਨ ਟਰੂਡੋ ਨੂੰ ਵੱਡੀ ਧਿਰ ਵਜੋਂ ਮੁੜ ਉਭਰਨ ਲਈ ਵੀ ਮੁਬਾਰਕਬਾਦ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਉਥੋਂ ਦੀ ਤਰੱਕੀ ਲਈ ਸਿੱਖਾਂ ਦੇ ਯੋਗਦਾਨ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਸ ਪ੍ਰਗਟਾਈ ਕਿ ਕੈਨੇਡਾ ਦੀ ਨਵੀਂ ਸਰਕਾਰ ਸਿੱਖਾਂ ਦੇ ਮਸਲਿਆਂ ਦੇ ਹੱਲ ਅਤੇ ਸਿੱਖ ਪਛਾਣ ਨੂੰ ਫੈਲਾਉਣ ਵਿਚ ਸੁਹਿਰਦ ਭੂਮਿਕਾ ਨਿਭਾਵੇਗੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ


rajwinder kaur

Content Editor

Related News