ਵੱਡੀ ਖ਼ਬਰ ; ਕੈਨੇਡਾ ''ਚ 3 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਸ਼ਰਮਨਾਕ ਕਾਰਾ ਜਾਣ ਰਹਿ ਜਾਓਗੇ ਹੈਰਾਨ
Tuesday, Feb 10, 2026 - 03:19 PM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਨੌਰਥ ਵੈਨਕੂਵਰ ਵਿੱਚ 5 ਫਰਵਰੀ ਨੂੰ ਇਕ ਘਰ ਵਿੱਚ ਜ਼ਬਰਦਸਤੀ ਦਾਖਲ ਹੋਣ ਅਤੇ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੇ ਮਾਮਲੇ ਵਿੱਚ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ 3 ਪੰਜਾਬੀ ਨੌਜਵਾਨ ਵੀ ਸ਼ਾਮਲ ਹਨ।
ਪੁਲਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਚਾਰਜ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਜੋਤ ਸਿੰਘ ਸਮਰਾ (29 ਸਾਲ), ਗੈਰੀ ਗੁਰਪ੍ਰੀਤ ਢਿੱਲੋਂ (33 ਸਾਲ), ਸਹਿਜਦੀਪ ਸਿੰਘ ਖੁੰਖੁਣ (26 ਸਾਲ) ਅਤੇ ਸ਼ੇਨ ਆਰੋਨ ਨਾਇਕਰ (31 ਸਾਲ) ਵਜੋਂ ਹੋਈ ਹੈ। ਇਨ੍ਹਾਂ ਚਾਰਾਂ ਖ਼ਿਲਾਫ਼ ਅਦਾਲਤ ਵਿੱਚ ਕਈ ਗੰਭੀਰ ਇਲਜ਼ਾਮ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨਾ, ਘਰ ਵਿੱਚ ਜ਼ਬਰਦਸਤੀ ਦਾਖਲ ਹੋਣਾ, ਗ਼ੈਰ-ਕਾਨੂੰਨੀ ਤਰੀਕੇ ਨਾਲ ਬੰਧਕ ਬਣਾਉਣਾ, ਲੋਡਿਡ ਬੰਦੂਕ ਰੱਖਣਾ ਤੇ ਹਥਿਆਰ ਨਾਲ ਹਮਲਾ ਕਰਨਾ ਆਦਿ ਸ਼ਾਮਲ ਹਨ।
#VPDNews: Four suspects have been charged in relation to an alleged home invasion that occurred in North Vancouver on February 5.
Harjot Singh Samra, 29, Gary Gurpreet Dhillon, 33, Sahajdeep Singh Khunkhun, 26, and Shane Aaron Naicker, 31, have all been charged with:
➡️One… pic.twitter.com/MA9KuOj3fj
— Vancouver Police (@VancouverPD) February 9, 2026
ਇਹ ਸਾਰੇ ਮੁਲਜ਼ਮ ਇਸ ਸਮੇਂ ਪੁਲਸ ਹਿਰਾਸਤ ਵਿੱਚ ਹਨ ਤੇ ਉਨ੍ਹਾਂ ਦੀ ਜ਼ਮਾਨਤ 'ਤੇ ਸੁਣਵਾਈ ਹੋਣੀ ਹਾਲੇ ਬਾਕੀ ਹੈ। ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਵਾਰਦਾਤ ਪਿੱਛੇ ਕੋਈ ਵੱਡਾ ਗੈਂਗ ਜਾਂ ਸਾਜ਼ਿਸ਼ ਤਾਂ ਨਹੀਂ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਪੰਜਾਬੀ ਭਾਈਚਾਰੇ ਵਿੱਚ ਵੀ ਚਰਚਾ ਛਿੜ ਗਈ ਹੈ, ਕਿਉਂਕਿ ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਮਾਮਲੇ ਲਗਾਤਾਰ ਚਿੰਤਾ ਦਾ ਵਿਸ਼ਾ ਬਣ ਰਹੇ ਹਨ।
ਇਹ ਵੀ ਪੜ੍ਹੋ- ''ਟਰੰਪ ਸਾਬ੍ਹ ਹਮਲਾ ਕਰੋ, ਗੱਲਾਂ ਨਹੀਂ..!'' ਇਰਾਨੀ ਨੌਜਵਾਨ ਨੇ ਭਾਵੁਕ ਅਪੀਲ ਕਰ ਚੁੱਕਿਆ ਖ਼ੌਫ਼ਨਾਕ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
