ਕੈਨੇਡਾ ''ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ ਜਾਓਗੇ ਦੰਗ
Thursday, May 07, 2026 - 02:48 PM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਪਿਛਲੇ ਕੁਝ ਸਮੇਂ ਤੋਂ ਭਾਰਤੀ ਮੂਲ ਦੇ ਕਾਰੋਬਾਰੀਆਂ ਨੂੰ 'ਜਬਰਨ ਵਸੂਲੀ' ਲਈ ਮਿਲ ਰਹੀਆਂ ਧਮਕੀਆਂ ਖ਼ਿਲਾਫ਼ ਸਰੀ ਪੁਲਸ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪੁਲਸ ਨੇ ਅਪਰਾਧੀਆਂ ਨੂੰ ਫੜਨ ਲਈ ਜਨਤਾ ਦੀ ਮਦਦ ਮੰਗੀ ਹੈ ਅਤੇ ਵੱਡੇ ਇਨਾਮ ਦਾ ਐਲਾਨ ਕੀਤਾ ਹੈ।
ਸਰੀ ਪੁਲਸ ਨੇ ਜਬਰਨ ਵਸੂਲੀ ਦੇ ਮਾਮਲਿਆਂ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਵਿੱਚ ਮਦਦ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਲਈ 250,000 ਕੈਨੇਡੀਅਨ ਡਾਲਰ ਦਾ ਇਨਾਮ ਰੱਖਿਆ ਗਿਆ ਹੈ, ਜੋ ਕਿ ਭਾਰਤੀ ਕਰੰਸੀ ਮੁਤਾਬਕ 1.5 ਕਰੋੜ ਬਣਦੀ ਹੈ। ਇਸ ਇਨਾਮ ਦਾ ਮੁੱਖ ਮਕਸਦ ਲੋਕਾਂ ਨੂੰ ਅਪਰਾਧਿਕ ਨੈੱਟਵਰਕਾਂ ਬਾਰੇ ਖੁਫ਼ੀਆ ਜਾਣਕਾਰੀ ਦੇਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਇਨ੍ਹਾਂ ਗਿਰੋਹਾਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।
ਇਸੇ ਦੌਰਾਨ ਸਰੀ ਸ਼ਹਿਰ 'ਚ ਕਾਰੋਬਾਰੀਆਂ ਨੂੰ ਧਮਕਾ ਕੇ ਫਿਰੌਤੀ ਮੰਗਣ ਦੇ ਵਧਦੇ ਮਾਮਲਿਆਂ ਨੂੰ ਰੋਕਣ ਵੱਲ ਸਰੀ ਪੁਲਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਅਪਰਾਧਿਕ ਨੈੱਟਵਰਕ ਨਾਲ ਜੁੜੇ 7 ਪੰਜਾਬੀ ਨੌਜਵਾਨਾਂ ਦੀ ਪਛਾਣ ਕਰਦੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ।

ਸਰੀ ਪੁਲਸ ਨੇ ਇਨ੍ਹਾਂ ਅਪਰਾਧੀਆਂ ਬਾਰੇ ਪੁਖ਼ਤਾ ਜਾਣਕਾਰੀ ਦੇਣ ਵਾਲੇ ਲਈ 250,000 ਕੈਨੇਡੀਅਨ ਡਾਲਰ (ਲਗਭਗ 1.5 ਕਰੋੜ ਰੁਪਏ) ਦੇ ਇਨਾਮ ਦਾ ਐਲਾਨ ਕੀਤਾ ਹੈ। ਪੁਲਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, 2 ਪੰਜਾਬੀ ਨੌਜਵਾਨਾਂ ਨੂੰ ਅਪਰਾਧਿਕ ਗਤੀਵਿਧੀਆਂ ਕਾਰਨ ਪਹਿਲਾਂ ਹੀ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ, ਜਦਕਿ 3 ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ ਲਾ'ਤੀਆਂ ਪਾਬੰਦੀਆਂ
ਸਰੀ ਪੁਲਸ ਨੇ ਜਿਨ੍ਹਾਂ 7 ਪੰਜਾਬੀ ਨੌਜਵਾਨਾਂ ਦੀ ਲਿਸਟ ਜਾਰੀ ਕੀਤੀ ਹੈ, ਉਨ੍ਹਾਂ ਦੀ ਪਛਾਣ ਹੰਸਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਹਰਜੋਤ ਸਿੰਘ, ਤਰਨਵੀਰ ਸਿੰਘ, ਲਵਬੀਰ ਸਿੰਘ, ਦਯਾਜੀਤ ਬਿਲਿੰਗ, ਪ੍ਰਭਜੋਤ ਸਿੰਘ ਵਜੋਂ ਹੋਈ ਹੈ। ਇਨ੍ਹਾਂ 'ਚੋਂ ਲਵਬੀਰ ਸਿੰਘ ਤੇ ਪ੍ਰਭਜੋਤ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨੌਜਵਾਨ ਕਾਰੋਬਾਰੀਆਂ ਨੂੰ ਫੋਨ ਅਤੇ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਦਿੰਦੇ ਸਨ ਤੇ ਪੈਸੇ ਨਾ ਦੇਣ 'ਤੇ ਘਰਾਂ ਜਾਂ ਦੁਕਾਨਾਂ 'ਤੇ ਗੋਲੀਬਾਰੀ ਅਤੇ ਅੱਗ ਲਾਉਣ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਨ੍ਹਾਂ 'ਚੋਂ ਕਈ ਨੌਜਵਾਨ ਕੈਨੇਡਾ ਵਿੱਚ ਸਟੱਡੀ ਵੀਜ਼ਾ ਜਾਂ ਵਰਕ ਪਰਮਿਟ 'ਤੇ ਆਏ ਸਨ ਪਰ ਗੈਂਗਸਟਰ ਕਲਚਰ ਤੋਂ ਪ੍ਰਭਾਵਿਤ ਹੋ ਕੇ ਗਲਤ ਰਾਹ 'ਤੇ ਤੁਰ ਪਏ।
ਇਸ ਮਾਮਲੇ 'ਚ ਸਰੀ ਪੁਲਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਸ਼ੱਕੀ ਮੁਲਜ਼ਮਾਂ ਬਾਰੇ ਜਾਣਕਾਰੀ ਰੱਖਦਾ ਹੈ, ਤਾਂ ਉਹ ਤੁਰੰਤ ਪੁਲਸ ਨਾਲ ਸੰਪਰਕ ਕਰੇ। ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧ ਕਰਨ ਵਾਲੇ ਗੈਰ-ਨਾਗਰਿਕਾਂ ਨੂੰ ਕੈਨੇਡਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ ਅਤੇ ਉਨ੍ਹਾਂ ਨੂੰ ਤੁਰੰਤ ਡਿਪੋਰਟ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ ਦਲ ਨੇ ਕਰਾਇਆ ਦੋਹਾਂ ਦਾ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
