ਪਤਨੀ ਨਾਲ ਕੈਨੇਡਾ ਗਿਆ ਸੀ ਨੌਜਵਾਨ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ
Friday, Nov 01, 2024 - 10:52 AM (IST)
ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਦੇ ਇਕ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਵੱਲੋਂ ਬੇਟੇ ਦੀ ਲਾਸ਼ ਨੂੰ ਘਰ ਲਿਆਉਣ ਲਈ ਆਰਥਿਕ ਮਦਦ ਦੀ ਗੁਹਾਰ ਲਗਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਦੀਵਾਲੀ 'ਤੇ ਮਹਿੰਗਾਈ ਦੀ ਮਾਰ! 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਜਾਣਕਾਰੀ ਮੁਤਾਬਕ ਕੈਨੇਡਾ ਦੇ ਸਰੀ ਸ਼ਹਿਰ 'ਚ ਵਾਪਰੇ ਸੜਕ ਹਾਦਸੇ ਦੌਰਾਨ ਪਿੰਡ ਮੂਲਿਆਂਵਾਲੀ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। 28 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਪਿਛਲੇ ਸਾਲ ਹੀ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਬੀਤੇ ਦਿਨ ਉਸ ਦੀ ਬੱਸ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਉਸ ਦੇ ਘਰ ਨੇੜੇ ਵਾਪਰਿਆ ਦੱਸਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ
ਇਸ ਘਟਨਾ ਬਾਰੇ ਜਿਉਂ ਹੀ ਫਾਜ਼ਿਲਕਾ ਵਿਚ ਉਸ ਦੇ ਮਾਪਿਆਂ ਨੂੰ ਪਤਾ ਲੱਗਿਆ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪਰਿਵਾਰ ਵੱਲੋਂ ਪਿਛਲੇ ਸਾਲ ਹੀ ਆਪਣੀ ਸਾਰੀ ਜ਼ਿੰਦਗੀ ਦੀ ਮਿਹਨਤ ਦੀ ਕਮਾਈ ਖਰਚ ਕੇ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਨੂੰ ਚੰਗੇ ਭਵਿੱਖ ਲਈ ਵਿਦੇਸ਼ ਭੇਜਿਆ ਗਿਆ ਸੀ। ਗੁਰਪ੍ਰੀਤ ਸਿੰਘ ਦੇ ਚਾਚਾ ਗੁਰਮੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਪਿੰਡ ਲਿਆਉਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ 25 ਲੱਖ ਰੁਪਏ ਦਾ ਖਰਚਾ ਦੱਸਿਆ ਜਾ ਰਿਹਾ ਹੈ। ਪਰਿਵਾਰ ਇਹ ਖਰਚਾ ਕਰਨ ਤੋਂ ਅਸਮਰੱਥ ਹੈ। ਪਰਿਵਾਰ ਨੇ NRI ਅਤੇ ਦਾਨੀ ਸੱਜਨਾਂ ਨੂੰ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8