ਕੈਨੇਡਾ ''ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ ਜ਼ਿੰਮੇਵਾਰੀ

Wednesday, May 06, 2026 - 11:14 AM (IST)

ਕੈਨੇਡਾ ''ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਸਰੀ ਸ਼ਹਿਰ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸਤਵੀਰ ਸਿੰਘ ਵਜੋਂ ਹੋਈ ਹੈ। ਇਸ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਵਿੱਚ ਸਰਗਰਮ 'ਗੋਦਾਰਾ ਗੈਂਗ' ਨੇ ਸੋਸ਼ਲ ਮੀਡੀਆ ਰਾਹੀਂ ਲਈ ਹੈ।

ਜਾਣਕਾਰੀ ਅਨੁਸਾਰ ਸਤਵੀਰ ਸਿੰਘ ਜਦੋਂ ਆਪਣੇ ਦਫ਼ਤਰ ਤੋਂ ਬਾਹਰ ਨਿਕਲ ਕੇ ਆਪਣੀ ਗੱਡੀ ਵਿੱਚ ਬੈਠ ਕੇ ਘਰ ਚੱਲਾ ਸੀ ਤਾਂ ਹਮਲਾਵਰਾਂ ਨੇ ਉਸ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਸਤਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜ਼ਿੰਮੇਵਾਰੀ ਗੋਦਾਰਾ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਹੈ, ਜਿਸ 'ਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਸਤਵੀਰ ਉਰਫ਼ ਸੈਮ ਉਨ੍ਹਾਂ ਦੇ ਵਿਰੋਧੀ ਗੈਂਗ ਦੀ ਮਦਦ ਕਰ ਰਿਹਾ ਸੀ ਅਤੇ ਵਾਰ-ਵਾਰ ਚਿਤਾਵਨੀ ਦੇਣ ਦੇ ਬਾਵਜੂਦ ਉਹ ਪਿੱਛੇ ਨਹੀਂ ਹਟਿਆ। ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (RCMP) ਦੀ 'ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ' (IHIT) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ ! Victory Day ਮੌਕੇ ਕੀਤਾ ਗਿਆ ਐਲਾਨ

ਮੀਡੀਆ ਰਿਪੋਰਟਾਂ ਮੁਤਾਬਕ ਸਤਵੀਰ ਸਿੰਘ ਪੰਜਾਬ ਦੇ ਅਬੋਹਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਸੀ ਅਤੇ ਪਿਛਲੇ 15 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਉਸ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਛੋਟੇ ਬੱਚੇ ਹਨ। ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਵਿੱਚ ਵੀ ਮਾਤਮ ਛਾਇਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਅਤੇ ਓਂਟਾਰੀਓ ਸੂਬਿਆਂ ਵਿੱਚ ਪੰਜਾਬੀ ਮੂਲ ਦੇ ਨੌਜਵਾਨਾਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਾਰਦਾਤਾਂ ਤੇਜ਼ੀ ਨਾਲ ਵਧੀਆਂ ਹਨ। ਪੰਜਾਬ ਤੋਂ ਕੈਨੇਡਾ ਗਏ ਵੱਖ-ਵੱਖ ਗੈਂਗਾਂ ਵਿਚਕਾਰ ਚੱਲ ਰਹੀ ਰੰਜਿਸ਼ ਹੁਣ ਕੈਨੇਡਾ ਦੀਆਂ ਸੜਕਾਂ 'ਤੇ ਖੂਨ ਵਹਾਉਣ ਲੱਗੀ ਹੈ, ਜਿਸ ਦਾ ਖਾਮਿਆਜ਼ਾ ਪੂਰੇ ਪੰਜਾਬੀ ਭਾਈਚਾਰੇ ਨੂੰ ਭੁਗਤਣਾ ਪੈ ਰਿਹਾ ਹੈ। 

ਇਹ ਵੀ ਪੜ੍ਹੋ- ਜੰਗ ਦੇ ਤਣਾਅ ਵਿਚਾਲੇ ਵੱਡੀ ਖ਼ਬਰ ! ਹਵਾ 'ਚ 'ਗ਼ਾਇਬ' ਹੋ ਗਿਆ ਅਮਰੀਕਾ ਦਾ ਜਹਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News