ਕੈਨੇਡਾ ’ਚ ਵਾਪਰੇ ਹਾਦਸੇ ਦੌਰਾਨ ਭਵਾਨੀਗੜ੍ਹ ਦੇ ਦਲਜੀਤ ਸਿੰਘ ਦੀ ਮੌਤ, ਕੁੱਝ ਦਿਨ ਬਾਅਦ ਬਣਨਾ ਸੀ ਪਿਤਾ

Saturday, Oct 16, 2021 - 06:12 PM (IST)

ਕੈਨੇਡਾ ’ਚ ਵਾਪਰੇ ਹਾਦਸੇ ਦੌਰਾਨ ਭਵਾਨੀਗੜ੍ਹ ਦੇ ਦਲਜੀਤ ਸਿੰਘ ਦੀ ਮੌਤ, ਕੁੱਝ ਦਿਨ ਬਾਅਦ ਬਣਨਾ ਸੀ ਪਿਤਾ

ਭਵਾਨੀਗੜ੍ਹ (ਵਿਕਾਸ): ਕੈਨੇਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਅਧੀਨ ਪੈਂਦੀ ਸਬ-ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਝਨੇੜੀ ਦੇ ਇੱਕ ਨੌਜਵਾਨ ਦਲਜੀਤ ਸਿੰਘ (28) ਪੁੱਤਰ ਬੀਰਬਲ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦਲਜੀਤ ਸਿੰਘ ਮਾਪਿਆਂ ਦਾ ਇਕੱਲਾ ਪੁੱਤ ਸੀ ਤੇ ਪਿਛਲੇ ਤਿੰਨ ਕੁ ਸਾਲਾਂ ਤੋਂ ਆਪਣੀ ਪਤਨੀ ਸਮੇਤ ਕੈਨੇਡਾ 'ਚ ਰਹਿ ਰਿਹਾ ਸੀ।

ਇਹ ਵੀ ਪੜ੍ਹੋ ਮਾਨਸਾ ’ਚ 20 ਸਾਲਾ ਪੁਲਸ ਕਾਂਸਟੇਬਲ ਨੇ ਖ਼ੁਦ ਨੂੰ ਮਾਰੀ ਗੋਲ਼ੀ, ਪੁਲਸ ਤਲਾਸ਼ ਰਹੀ ਖ਼ੁਦਕੁਸ਼ੀ ਦੀ ਵਜ੍ਹਾ

ਇਸ ਸਬੰਧੀ ਪਿੰਡ ਵਾਸੀ ਗੁਰਤੇਜ ਸਿੰਘ ਝਨੇੜੀ ਸੂਬਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਭਰੇ ਮਨ ਨਾਲ ਦੱਸਿਆ ਕਿ ਦਲਜੀਤ ਸਿੰਘ ਬਹੁਤ ਹੀ ਹੌਣਹਾਰ ਤੇ ਆਪਣੇ ਮਾਪਿਆਂ ਦਾ ਇਕੱਲਾ ਪੁੱਤ ਸੀ ਜੋ ਦਸੰਬਰ 2018 ’ਚ ਕੈਨੇਡਾ ਗਿਆ ਸੀ। ਝਨੇੜੀ ਨੇ ਦੱਸਿਆ ਕਿ ਪਿਛਲੇ ਮਹੀਨੇ ਦੀ 17 ਤਾਰੀਖ ਨੂੰ ਦਲਜੀਤ ਸਿੰਘ ਟਰਾਲੇ ’ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਉਸਦਾ ਬ੍ਰਹਮਟਨ ਨੇੜੇ ਟਰੱਕ ਟਰਾਲੇ ਨਾਲ ਹਾਦਸਾ ਵਾਪਰ ਗਿਆ ਤੇ ਉਹ ਹਸਪਤਾਲ ’ਚ ਜੇਰੇ ਇਲਾਜ ਕਈ ਦਿਨ ਜ਼ਿੰਦਗੀ ਤੇ ਮੌਤ ਦੇ ਵਿਚਕਾਰ ਜੂਝਦਾ ਰਿਹਾ। ਜਿਸ ਦੀ ਬੀਤੇ ਦਿਨੀਂ ਮੌਤ ਹੋ ਗਈ।

ਇਹ ਵੀ ਪੜ੍ਹੋ :ਮਾਨਸਾ ’ਚ ਵੱਡੀ ਵਾਰਦਾਤ: ਪੁੱਤਰ ਨੇ ਤਲਵਾਰ ਨਾਲ ਵੱਢਿਆ ਸੁੱਤਾ ਹੋਇਆ ਪਿਓ

ਝਨੇੜੀ ਨੇ ਦੱਸਿਆ ਕਿ ਦਲਜੀਤ ਸਿੰਘ ਦੀ ਪਤਨੀ 9 ਮਹੀਨਿਆਂ ਦੀ ਗਰਭਵਤੀ ਹੈ ਤੇ ਦਲਜੀਤ ਸਿੰਘ ਛੇਤੀ ਹੀ ਆਪਣੇ ਪਹਿਲੇ ਬੱਚੇ ਦਾ ਪਿਤਾ ਬਨਣ ਵਾਲਾ ਸੀ। ਦਲਜੀਤ ਸਿੰਘ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਿੰਡ ਝਨੇੜੀ 'ਚ ਸੋਗ ਦੀ ਲਹਿਰ ਦੌੜ ਗਈ ਤੇ ਪਰਿਵਾਰ ਸਦਮੇ 'ਚ ਹੈ। ਝਨੇੜੀ ਨੇ ਦੱਸਿਆ ਕਿ ਦਲਜੀਤ ਦੀ ਮ੍ਰਿਤਕ ਦੇਹ ਸ਼ਨੀਵਾਰ ਯਾਨੀ ਅੱਜ ਦਿੱਲੀ ਕੈਨੇਡਾ ਤੋਂ ਰਾਤ ਨੂੰ ਭਾਰਤ ਪਹੁੰਚੇਗੀ। ਜਿਸ ਨੂੰ ਲੈਣ ਲਈ ਪਰਿਵਾਰਕ ਮੈਂਬਰ ਦਿੱਲੀ ਰਵਾਨਾ ਹੋ ਗਏ।

ਇਹ ਵੀ ਪੜ੍ਹੋ : 'ਆਪ' ਦੀਆਂ ਚੋਣ ਸਰਗਰਮੀਆਂ ਹੋਈਆਂ ਤੇਜ਼, ਭਗਵੰਤ ਮਾਨ ਦੇ ਇਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਚਰਚੇ


author

Shyna

Content Editor

Related News