ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਝਟਕਾ! ਸਰਕਾਰ ਦੇ ਇਸ ਫ਼ੈਸਲੇ ਕਾਰਨ ਵੀਜ਼ਾ ਲਵਾਉਣ ''ਚ ਆਵੇਗੀ ਸਮੱਸਿਆ

10/20/2023 6:52:02 AM

ਇੰਟਰਨੈਸ਼ਨਲ ਡੈਸਕ: ਭਾਰਤ ਤੋਂ ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿਚ ਵੀਜ਼ਾ ਸਬੰਧੀ ਸੇਵਾਵਾਂ ਲਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਹਰਦੀਪ ਸਿੰਘ ਨਿੱਝਰ ਕਤਲਕਾਂਡ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੀ ਖਿੱਚੋਤਾਣ ਵਿਚਾਲੇ ਕੈਨੇਡਾ ਨੇ ਆਪਣੇ 41 ਡਿਪਲੋਮੈਟਸ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ ਹੈ। ਇਸ ਕਾਰਨ ਚੰਡੀਗੜ੍ਹ, ਮੁੰਬਈ, ਬੈਂਗਲੋਰ ਜਿਹੇ ਸ਼ਹਿਰਾਂ ਤੋਂ ਕੈਨੇਡਾ ਲਈ ਵੀਜ਼ਾ ਸੇਵਾਵਾਂ ਬੰਦ ਹੋ ਗਈਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਗਾਜ਼ਾ ਪੱਟੀ 'ਚ ਚਰਚ ਵਿਚ ਹੋਇਆ ਧਮਾਕਾ, ਸੈਂਕੜੇ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ

ਵੀਰਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਮਲਾਨੀ ਜੌਲੀ ਨੇ ਦੱਸਿਆ ਕਿ ਭਾਰਤ ਵਿਚ ਕੈਨੇਡਾ ਦੇ 62 ਡਿਪਲੋਮੈਟਸ ਵਿਚੋਂ 41 ਡਿਪਲੋਮੈਟਸ ਨੂੰ ਹਟਾ ਦਿੱਤਾ ਗਿਆ ਹੈ। ਹਾਲਾਂਕਿ 21 ਕੈਨੇਡੀਅਨ ਡਿਪਲੋਮੈਟ ਭਾਰਤ ਵਿਚ ਹੀ ਰਹਿਣਗੇ। ਜੌਲੀ ਨੇ ਕਿਹਾ ਕਿ ਉਨ੍ਹਾਂ ਦੀ ਡਿਪਲੋਮੈਟਿਕ ਇਮਿਊਨਿਟੀ ਖੋਹੇ ਜਾਣ ਦਾ ਖਤਰਾ ਮੰਡਰਾਉਂਦਿਆਂ ਵੇਖ ਇਹ ਫ਼ੈਸਲਾ ਲਿਆ ਗਿਆ ਹੈ। ਹਾਲਾਂਕਿ ਉਨ੍ਹਾਂ ਇਹ ਸਪਸ਼ਟ ਕੀਤਾ ਕਿ ਕੈਨੇਡਾ ਭਾਰਤੀ ਡਿਪਲੋਮੈਟਸ ਨੂੰ ਅਜਿਹਾ ਕਰਨ ਦੀ ਧਮਕੀ ਨਹੀਂ ਦੇਵੇਗਾ। ਜੌਲੀ ਨੇ ਕਿਹਾ ਕਿ ਸਟਾਫ ਦੀ ਕਮੀ ਦੇ ਕਾਰਨ ਕੈਨੇਡਾ ਨੂੰ ਨਵੀਂ ਦਿੱਲੀ ਨੂੰ ਛੱਡ ਕੇ ਬਾਕੀ ਸਾਰੇ ਦਫਤਰਾਂ ਵਿਚ ਵਿਅਕਤੀਗਤ ਕੂਟਨੀਤਕ ਸੇਵਾਵਾਂ ਨੂੰ ਰੋਕਣਾ ਪਵੇਗਾ।

ਇਹ ਖ਼ਬਰ ਵੀ ਪੜ੍ਹੋ - SYL ਨਹਿਰ ਨੂੰ ਲੈ ਕੇ ਪੰਜਾਬ ਭਾਜਪਾ ਦਾ ਐਲਾਨ; 1 ਨਵੰਬਰ ਦੀ ਬਹਿਸ ਬਾਰੇ ਵੀ ਲਿਆ ਫ਼ੈਸਲਾ

ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵੀਜ਼ਾ ਅਰਜ਼ੀ ਕੇਂਦਰ ਆਮ ਵਾਂਗ 'ਤੇ ਕੰਮ ਕਰਨਗੇ ਕਿਉਂਕਿ ਉਹ ਤੀਜੀ ਧਿਰ ਦੁਆਰਾ ਚਲਾਏ ਜਾਂਦੇ ਹਨ। ਹਾਲਾਂਕਿ ਉਨ੍ਹਾਂ ਨੇ ਵੀ ਮੰਨਿਆ ਕਿ ਅਰਜ਼ੀਆਂ ਦੀ ਪ੍ਰਕਿਰਿਆ ਵਿਚ ਹੁਣ ਵਾਧੂ ਸਮਾਂ ਲੱਗੇਗਾ। 

ਇਹ ਹੈ ਪੂਰਾ ਵਿਵਾਦ

ਦੱਸ ਦਈਏ ਕਿ 18 ਜੂਨ ਨੂੰ ਕੈਨੇਡਾ ਦੇ ਸਰੀ ਵਿਚ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਾਰਲੀਮੈਂਟ ਵਿਚ ਖੜ੍ਹ ਕੇ ਇਸ ਕਤਲ ਪਿੱਛੇ ਭਾਰਤ ਦਾ ਹੱਥ ਹੋਣ ਦੀ ਗੱਲ ਕਹੀ ਗਈ ਸੀ। ਇਸ ਮਗਰੋਂ ਦੋਹਾਂ ਦੇਸ਼ਾਂ ਵਿਚਾਲੇ ਖਿੱਚੋਤਾਣ ਜਾਰੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News