ਕੈਨੇਡਾ ਵਿਖੇ ਸੜਕ ਹਾਦਸੇ ’ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)
Saturday, Jul 16, 2022 - 07:50 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਬੀਤੇ ਦਿਨੀਂ ਕੈਨੇਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਤਹਿਸੀਲ ਅਜਨਾਲਾ ਦੇ 2 ਵੱਖ-ਵੱਖ ਪਿੰਡਾਂ ਦੇ 2 ਨੌਜਵਾਨਾਂ ’ਚੋਂ 1 ਦੀ ਮੌਤ ਤੇ ਦੂਜੇ ਨੌਜਵਾਨ ਦੇ ਜ਼ੇਰੇ ਇਲਾਜ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਸੀ। ਪੁੱਤ ਦੀ ਮੌਤ ਦਾ ਪਤਾ ਲੱਗਣ ’ਤੇ ਪਰਿਵਾਰ ਨੇ ਖੁਸ਼ਬੀਰ ਸਿੰਘ ਦੀ ਲਾਸ਼ ਅੰਮ੍ਰਿਤਸਰ ਲਿਆਉਣ ਦੀ ਮੰਗ ਕੀਤੀ ਸੀ। ਅੱਜ ਸਰਕਾਰ ਸਦਕਾ ਖੁਸ਼ਬੀਰ ਸਿੰਘ ਦੀ ਲਾਸ਼ ਉਸ ਦੇ ਘਰ ਪਹੁੰਚ ਗਈ, ਜਿਥੇ ਬੜੇ ਗਮਹੀਨ ਮਾਹੌਲ ’ਚ ਉਸ ਦਾ ਜੱਦੀ ਪਿੰਡ ਵਿਖੇ ਸਸਕਾਰ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼
ਨੰਬਰਦਾਰ ਬੂਟਾ ਸਿੰਘ ਚੱਕ ਫਤਿਹ ਖਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਹਿਸੀਲ ਅਜਨਾਲਾ ਦੇ ਪਿੰਡ ਅਲੀਵਾਲ ਕੋਟਲੀ ਦੇ 29 ਸਾਲਾ ਨੌਜਵਾਨ ਖੁਸ਼ਬੀਰ ਸਿੰਘ ਦੀ ਕਾਰਨ ਕੈਨੇਡਾ ਵਿਖੇ ਬਰੈਂਪਟਨ ਸ਼ਹਿਰ ਵਿਖੇ ਕੰਮ ਤੋਂ ਵਾਪਸ ਆਉਂਦੇ ਸਮੇਂ ਇਕ ਹੋਰ ਵਾਹਨ ਨਾਲ ਟਕਰਾ ਗਈ ਸੀ। ਇਸ ਭਿਆਨਕ ਸੜਕ ਹਾਦਸੇ ’ਚ ਖੁਸ਼ਬੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲੱਗਣ ’ਤੇ ਪੂਰਾ ਪਰਿਵਾਰ ਧਾਹਾਂ ਮਾਰ ਰੋਣ ਲੱਗ ਪਿਆ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਭਾਰੀ ਮੀਂਹ ਦੇ ਚੱਲਦਿਆਂ ਡਿੱਗੀ ਕੰਧ, ਕਈ ਕਾਰਾਂ ਹੋਈਆਂ ਚਕਨਾਚੂਰ (ਤਸਵੀਰਾਂ)
ਮ੍ਰਿਤਕ ਦੇ ਪਰਿਵਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੁਸ਼ਬੀਰ ਸਿੰਘ ਮੌਤ ਕੈਨੇਡਾ ’ਚ ਹੋਣ ਤੋਂ ਬਾਅਦ ਉਹ ਲਗਾਤਾਰ ਸਰਕਾਰ ਨੂੰ ਅਪੀਲ ਕਰ ਰਹੇ ਸਨ ਕਿ ਉਨ੍ਹਾਂ ਨੇ ਨੌਜਵਾਨ ਦੀ ਲਾਸ਼ ਭਾਰਤ ਲਿਆਂਦੀ ਜਾਵੇ। ਕਈ ਅਪੀਲ ਕਰਨ ਤੋਂ ਬਾਅਦ ਸਰਕਾਰ ਦੇ ਯਤਨਾਂ ਸਦਕਾ ਉਨ੍ਹਾਂ ਨੇ ਨੌਜਵਾਨ ਦੀ ਲਾਸ਼ ਅੱਜ ਘਰ ਪਹੁੰਚ ਗਈ ਹੈ, ਜਿਸ ਲਈ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦਾ ਦੁੱਖ ਇੰਨਾ ਵੱਡਾ ਹੈ, ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)