ਪੰਜਾਬੀਆਂ ਨੂੰ ਲਗਾ ਕੇ ਦਿੰਦੇ ਸੀ ਕੈਨੇਡਾ ਦੇ ਜਾਅਲੀ ਵੀਜ਼ੇ, ਫੜਿਆ ਗਿਆ ਪੂਰਾ ਗਿਰੋਹ

Friday, Sep 27, 2024 - 07:07 PM (IST)

ਜਲੰਧਰ (ਕਸ਼ਿਸ਼, ਸੁਧੀਰ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਦੇ ਜਾਅਲੀ ਵੀਜ਼ੇ ਲਗਾ ਕੇ ਵੱਖ-ਵੱਖ ਵਿਅਕਤੀਆਂ ਨਾਲ ਧੋਖਾਧੜੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਕੋਲੋਂ 26.70 ਲੱਖ ਰੁਪਏ ਦੀ ਨਕਦੀ ਸਮੇਤ ਪੰਜ ਪਾਸਪੋਰਟ ਬਰਾਮਦ ਕੀਤੇ ਹਨ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਗੁਰਨਾਮ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਪਿੰਡ ਤਲਵੰਡੀ ਭਿੰਡਰਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਦੱਸਿਆ ਕਿ ਆਪਣੀ ਸ਼ਿਕਾਇਤ ਵਿੱਚ ਗੁਰਨਾਮ ਸਿੰਘ ਨੇ ਕਿਹਾ ਸੀ ਕਿ ਉਸ ਨੇ ਆਪਣੇ ਅਤੇ ਆਪਣੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਤੋਂ ਕੈਨੇਡਾ ਦੇ ਟੂਰਿਸਟ ਵੀਜ਼ੇ ਲਈ 25 ਅਸਲੀ ਪਾਸਪੋਰਟ ਅਤੇ ਪੈਸੇ ਲੈ ਕੇ ਉੱਤਰ ਪ੍ਰਦੇਸ਼ ਦੇ ਲਖਨਊ ਦੇ ਰਹਿਣ ਵਾਲੇ ਸੰਤੋਸ਼ ਕੁਮਾਰ ਨੂੰ ਸੌਂਪੇ ਸਨ। 

PunjabKesari

ਸਵਪਨ ਸ਼ਰਮਾ ਨੇ ਦੱਸਿਆ ਕਿ ਸੰਤੋਸ਼ ਦੁਬਈ ਦਾ ਹੀ ਰਹਿਣ ਵਾਲਾ ਸੀ ਅਤੇ ਉਸ ਦਾ ਅਸਲੀ ਨਾਮ ਵਾਜਿਦ ਅਲੀ ਪੁੱਤਰ ਨਿਜਾਮੁਦੀਨ ਵਾਸੀ ਮਕਾਨ ਨੰ.-274, ਪਿੰਡ ਬਰਸੈਣੀ ਟੋਲਾ, ਉਜਦੀਪੱਟੀ, ਡਾਕਖਾਨਾ ਹੇਮਦਾਪੁਰ, ਥਾਣਾ ਪਿਪਰਾਚ, ਗੋਰਖਪੁਰ, ਉੱਤਰ ਪ੍ਰਦੇਸ਼ ਹੈ ਅਤੇ ਮੁਨੀਸ਼ ਕੁਮਾਰ ਪੁੱਤਰ ਗੁਰਦੇਵ ਸਿੰਘ ਵਾਸੀ ਟੀਚਰ ਕਲੋਨੀ, ਵਾਰਡ ਨੰ: 2, ਬਲਾਚੌਰ, ਜ਼ਿਲ੍ਹਾ ਐੱਸ.ਬੀ.ਐੱਸ.ਨਗਰ। ਪੁਲਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀਆਂ ਨੂੰ ਨਕਦੀ ਅਤੇ ਬੈਂਕ ਟਰਾਂਸਫ਼ਰ ਰਾਹੀਂ ਭੁਗਤਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਵੀਜ਼ਾ ਅਰਜ਼ੀਆਂ ਲਈ ਦਿੱਤੇ ਅਸਲ ਪਾਸਪੋਰਟਾਂ ਵਿੱਚੋਂ ਵਾਜਿਦ ਅਲੀ ਉਰਫ਼ ਸੰਤੋਸ਼ ਨੇ ਵਟਸਐਪ ਰਾਹੀਂ ਗੁਰਨਾਮ ਸਿੰਘ ਨੂੰ ਵੀਜ਼ੇ ਵਾਲੇ 22 ਪਾਸਪੋਰਟ ਭੇਜੇ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਹ ਵੀਜ਼ੇ ਜਾਅਲੀ ਸਨ ਅਤੇ ਇਨ੍ਹਾਂ ’ਤੇ ਕੈਨੇਡਾ ਦੇ ਟੂਰਿਸਟ ਵੀਜ਼ੇ ਦੇ ਜਾਅਲੀ ਸਟਿੱਕਰ ਚਿਪਕਾਏ ਹੋਏ ਸਨ।

PunjabKesari

ਇਹ ਵੀ ਪੜ੍ਹੋ- ਮੇਰੇ ਕੋਲੋਂ ਨਹੀਂ ਹੁੰਦਾ ਕੰਮ ਆਖ ਘਰੋਂ ਗਈ ਕੁੜੀ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼

PunjabKesari

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਡਿਵੀਜ਼ਨ ਨੰਬਰ 2 ਜਲੰਧਰ ਵਿਖੇ ਐੱਫ਼. ਆਈ. ਆਰ. ਨੰਬਰ 98 ਮਿਤੀ 21 ਸਤੰਬਰ 2024 ਅਧੀਨ 406, 420, 465, 467, 468, 471 ਆਈ. ਪੀ. ਸੀ. ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਸੰਤੋਸ਼ ਕੁਮਾਰ ਉਰਫ਼ ਵਾਜਿਦ ਅਲੀ ਅਤੇ ਮੁਨੀਸ਼ ਕੁਮਾਰ ਨੂੰ ਪੁਲਸ ਨੇ ਡੌਲਫਿਨ ਹੋਟਲ ਨੇੜੇ ਸਬਜੀ ਮੰਡੀ, ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ 'ਚ ਤੇਜ਼ ਮੀਂਹ ਦੀ ਦਸਤਕ, ਜਾਣੋ ਅਗਲੇ ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News