ਕੈਨੇਡਾ ਤੋਂ ਫਿਰ ਆਈ ਮਾੜੀ ਖ਼ਬਰ, ਇਕ ਹੋਰ 19 ਸਾਲਾ ਨੌਜਵਾਨ ਨੇ ਤੋੜਿਆ ਦਮ
Monday, Jul 13, 2020 - 05:55 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ,ਰਿਣੀ): ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਅਤੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਦੇ ਚੁੱਕੇ ਦਵਿੰਦਰ ਰਾਜੋਰੀਆ ਦੇ ਇਕਲੌਤੇ ਪੁੱਤਰ ਪੁਨੀਤ ਰਾਜੋਰੀਆ (19) ਦੀ ਕੈਨੇਡਾ ਵਿਖੇ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪੁਨੀਤ ਕਰੀਬ 1 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਇਹ ਪਤਾ ਲਗਾ ਕਿ ਉਹ ਬਲੱਡ ਕੈਂਸਰ ਦੀ ਆਖਰੀ ਸਟੇਜ ਤੇ ਹੈ । ਬੀਤੇ ਕੁਝ ਦਿਨਾਂ ਤੋਂ ਕੈਨੇਡਾ ਵਿਖੇ ਹੀ ਉਸਦਾ ਇਲਾਜ ਚਲ ਰਿਹਾ ਸੀ ਜਿਸਦੀ ਬੀਤੇ ਕੱਲ੍ਹ ਮੌਤ ਹੋ ਗਈ। ਸ਼ਹਿਰ ਵਿਚ ਅਧਿਆਪਕ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ 'ਚ ਵਿਚਰਦੇ ਦਵਿੰਦਰ ਰਾਜੋਰੀਆ ਦੇ ਪੁੱਤਰ ਦੀ ਮੌਤ ਦੀ ਖਬਰ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮਾੜੀ ਖ਼ਬਰ,19 ਸਾਲਾ ਪੰਜਾਬੀ ਨੌਜਵਾਨ ਦੀ ਮੌਤ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡਾ ਕਲਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਸ ਦੀ ਲਾਸ਼ ਨੂੰ ਵਤਨ ਵਾਪਸ ਲਿਆਉਣ ਲਈ ਮਾਪਿਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ: ਪੈਸਿਆਂ ਨੂੰ ਲੈ ਕੇ ਪਰੇਸ਼ਾਨ ਕਰਦਾ ਸੀ ਦੁਕਾਨ ਮਾਲਕ, ਦੁੱਖੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ