ਪ੍ਰਕਾਸ਼ ਪੁਰਬ: ਗੁਰੂ ਘਰਾਂ 'ਚ ਨਤਮਸਤਕ ਹੋਣ ਕੈਨੇਡਾ ਤੋਂ ਆਇਆ 150 ਸਿੱਖ ਸੰਗਤਾਂ ਦਾ ਜਥਾ

Friday, Nov 08, 2019 - 10:13 AM (IST)

ਪ੍ਰਕਾਸ਼ ਪੁਰਬ: ਗੁਰੂ ਘਰਾਂ 'ਚ ਨਤਮਸਤਕ ਹੋਣ ਕੈਨੇਡਾ ਤੋਂ ਆਇਆ 150 ਸਿੱਖ ਸੰਗਤਾਂ ਦਾ ਜਥਾ

ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਗੁਰੂ ਘਰਾਂ 'ਚ ਨਤਮਸਤਕ ਹੋਣ ਲਈ ਪੰਜਾਬ ਪਹੁੰਚ ਰਹੀਆਂ ਹਨ। ਇਸੇ ਤਰ੍ਹਾਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕੈਨੇਡਾ ਤੋਂ 150 ਸਿੱਖ ਸੰਗਤਾਂ ਦਾ ਜਥਾ ਗੁਰੂ ਘਰਾਂ ਦੇ ਦਰਸ਼ਨ ਲਈ ਪੰਜਾਬ ਪਹੁੰਚਿਆ। ਪਹਿਲੇ ਪੜਾਅ 'ਚ ਇਸ ਜਥੇ ਨੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਿਆ, ਜਿਥੇ ਇਸ ਜਥੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ੋਮਣੀ ਅਕਾਲੀ ਦਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਜਥਾ ਗੁਰੂ ਨਾਨਕ ਫਾਉਂਡੇਸ਼ਨ ਆਫ ਕੈਨੇਡਾ ਦੀ ਅਗਵਾਈ 'ਚ ਗੁਰੂ ਘਰਾਂ ਦੇ ਦਰਸ਼ਨਾਂ ਲਈ ਆਇਆ ਹੋਇਆ ਹੈ।  

PunjabKesari

ਜਾਣਕਾਰੀ ਅਨੁਸਾਰ 150 ਮੈਂਬਰੀ ਸਿੱਖ ਸੰਗਤ ਦਾ ਇਹ ਜਥਾ ਦਿੱਲੀ, ਪੰਜਾਬ, ਹਰਿਆਣਾ ਦੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਕਰਦਾ ਹੋਇਆ 10 ਨਵੰਬਰ ਨੂੰ ਵਾਹਘਾ ਬਾਰਡਰ ਰਾਹੀਂ ਪਾਕਿਸਤਾਨ ਜਾਵੇਗਾ। ਉਥੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਦਾ ਹੋਇਆ ਇਹ ਜਥਾ 17 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇਗਾ।

PunjabKesari

ਦੱਸ ਦੇਈਏ ਕਿ ਗੁਰੂ ਨਾਨਕ ਫਾਊਂਡੇਸ਼ਨ ਆਫ ਕੈਨੇਡਾ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਦੇ ਸਕੂਲਾਂ 'ਚ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਕੰਪਿਊਟਰ ਲੈਬ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫਾਊਂਡੇਸ਼ਨ ਵਲੋਂ ਭਾਰਤ-ਪਾਕਿਸਤਾਨ 'ਚ ਅੱਖਾਂ ਦੇ ਮਰੀਜਾਂ ਲਈ ਕਈ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਗੁਰੂ ਨਾਨਕ ਫਾਊਂਡੇਸ਼ਨ ਆਫ ਕੈਨੇਡਾ ਵਲੋਂ ਕਈ ਪ੍ਰੋਜੈਕਟ ਚਲਾ ਕੇ ਮਾਨਵਤਾ ਦੀ ਸੇਵਾ ਕੀਤਾ ਜਾ ਰਹੀ ਹੈ।


author

rajwinder kaur

Content Editor

Related News