ਕੈਨੇਡਾ ’ਚ ਕਿਸਾਨਾਂ ਦੇ ਹੱਕ ’ਚ ਜ਼ੋਰਦਾਰ ਨਾਅਰੇਬਾਜ਼ੀ, ਵਿਦਿਆਰਥੀਆਂ ਤੇ ਪੰਜਾਬੀਆਂ ਨੇ ਕੇਂਦਰ ਸਰਕਾਰ ’ਤੇ ਕੱਢੀ ਭੜਾਸ

03/06/2024 12:26:28 AM

ਪਟਿਆਲਾ/ਸਨੌਰ (ਜੋਸਨ)– ਕਿਸਾਨੀ ਮਸਲਿਆਂ ਦੇ ਹੱਲ ਨੂੰ ਲੈ ਕੇ ਪੂਰੇ ਦੇਸ਼ ਅੰਦਰ ਲੋਕਾਂ ਵਲੋਂ ਆਵਾਜ਼ ਚੁੱਕੀ ਜਾ ਰਹੀ ਹੈ। ਉਥੇ ਵਿਦੇਸ਼ਾਂ ਅੰਦਰ ਵੀ ਕਿਸਾਨਾਂ ਦੇ ਹੱਕ ’ਚ ਲੋਕ ਨਿਤਰਦੇ ਨਜ਼ਰ ਆ ਰਹੇ ਹਨ। ਮੰਗਲਵਾਰ ਨੂੰ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ’ਚ ਸਥਾਨਕ ਲੋਕਾਂ ਤੇ ਵਿਦਿਆਰਥੀਆਂ ਵਲੋਂ ਕਿਸਾਨਾਂ ਦੇ ਹੱਕ ’ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਲੋਕਾਂ ਨੇ ਕੇਂਦਰ ਸਰਕਾਰ ਦੇ ਹੁਕਮਾਂ ’ਤੇ ਕਿਸਾਨਾਂ ਉੱਪਰ ਕੀਤੇ ਜਾ ਰਹੇ ਜ਼ੁਲਮ ਦੀ ਜਮ ਕੇ ਨਿੰਦਿਆ ਵੀ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ, ਅੰਨਦਾਤਾ ’ਤੇ ਤਸ਼ੱਦਦ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਾਹਰੁਖ ਲਈ ਪਾਕਿ ਦੇ ਨਾਬਾਲਿਗ ਦਾ ਪਾਗਲਪਣ, ਬਾਰਡਰ ਟੱਪ ਭਾਰਤ ਆਇਆ ਤੇ ਹੁਣ ਲੁਧਿਆਣਾ ’ਚ ਕੱਟ ਰਿਹਾ ਸਜ਼ਾ

ਇਸ ਜ਼ੁਲਮ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਤੇ ਵਿਦੇਸ਼ਾਂ ’ਚ ਬੈਠੇ ਲੋਕ ਵੀ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਦੀਆਂ ਮੰਗਾਂ ਮੰਨਣ ਤੱਕ ਉਹ ਸੰਘਰਸ਼ ਕਰਦੇ ਰਹਿਣਗੇ।

ਦੱਸ ਦੇਈਏ ਕਿ ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਤੇ ਮਜ਼ਦੂਰ ਕਿਸਾਨ ਮੋਰਚੇ ਦੇ ਸੀਨੀਅਰ ਨੇਤਾਵਾਂ ਦੀਆਂ ਮੀਟਿੰਗਾਂ ’ਚ ਐਲਾਨ ਕੀਤਾ ਗਿਆ ਕਿ ਦਿੱਲੀ ਕੂਚ ਦੀਆਂ ਤਿਆਰੀਆਂ ਮੁਕੰਮਲ ਹਨ, ਜਿਸ ’ਚ ਪੰਜਾਬ ਤੇ ਹਰਿਆਣਾ ਦੇ ਕਿਸਾਨ ਦਿੱਲੀ ਨਹੀਂ ਜਾਣਗੇ ਪਰ ਰਾਜਸਥਾਨ, ਮੱਧ ਪ੍ਰਦੇਸ਼, ਯੂ. ਪੀ., ਗੁਜਰਾਤ, ਮਹਾਰਾਸ਼ਟਰ, ਪੱਛਮੀ ਬੰਗਾਲ, ਕਰਨਾਟਕ, ਕੇਰਲਾ ਤੇ ਹੋਰ ਸਟੇਟਾਂ ਤੋਂ ਹਜ਼ਾਰਾਂ ਕਿਸਾਨ ਦਿੱਲੀ ਜੰਤਰ-ਮੰਤਰ ਵਿਖੇ ਜਾ ਕੇ ਰੋਸ ਰੈਲੀ ਕਰਨਗੇ।

ਦੂਜੇ ਪਾਸੇ ਕਿਸਾਨਾਂ ਦੀ ਇਸ ਤਿਆਰੀ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ 500 ਦੇ ਕਰੀਬ ਕਿਸਾਨ ਨੇਤਾਵਾਂ ਦੇ ਦੇਸ਼ ਅੰਦਰ ਐਕਸ ਤੇ ਹੋਰ ਸ਼ੋਸ਼ਲ ਮੀਡੀਆ ਅਕਾਊਂਟਸ ਬੰਦ ਕਰਵਾ ਦਿੱਤੇ ਹਨ, ਜਿਸ ਨੂੰ ਲੈ ਕੇ ਕਿਸਾਨਾਂ ਅੰਦਰ ਭਾਰੀ ਰੋਸ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News