ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Tuesday, Aug 08, 2023 - 01:36 AM (IST)

ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਮਲੋਟ (ਕੁਲਦੀਪ ਰਿਣੀ, ਸ਼ਾਮ ਜੁਨੇਜਾ ) : ਕੈਨੇਡਾ ਵਿਖੇ ਤਕਰੀਬਨ ਡੇਢ ਸਾਲ ਪਹਿਲਾਂ ਗਏ ਮਲੋਟ ਦੇ ਨੌਜਵਾਨ ਦੀ ਅਚਾਨਕ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਏ ਮਨਮੀਤ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਮਾਪਿਆਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਨੌਜਵਾਨ ਮਾਂ-ਪਿਓ ਦਾ ਇਕਲੌਤਾ ਪੁੱਤ ਸੀ।

ਇਹ ਖ਼ਬਰ ਵੀ ਪੜ੍ਹੋ : ਨਹਿਰ ’ਚ ਡੁੱਬਣ ਨਾਲ 11 ਸਾਲਾ ਬੱਚੇ ਦੀ ਮੌਤ, 1 ਦਿਨ ਪਹਿਲਾਂ ਹੋਇਆ ਸੀ ਲਾਪਤਾ

PunjabKesari

ਮਲੋਟ ਸ਼ਹਿਰ ਦਾ ਵਸਨੀਕ ਨੌਜਵਾਨ ਮਨਮੀਤ ਸਿੰਘ ਡੇਢ ਕੁ ਸਾਲ ਪਹਿਲਾਂ ਘਰ ਦੇ ਆਰਥਿਕ ਹਾਲਾਤ ਅਤੇ ਆਪਣੇ ਸੁਨਹਿਰੀ ਭਵਿੱਖ ਲਈ ਕੈਨੇਡਾ ਵਿਖੇ ਵਰਕ ਪਰਮਿਟ ’ਤੇ ਗਿਆ ਸੀ ਪਰ ਅਚਾਨਕ ਉਸ ਦੀ ਮੌਤ ਦੀ ਖ਼ਬਰ ਨੇ ਜਿੱਥੇ ਉਸ ਦੇ ਘਰ ਸੱਥਰ ਵਿਛਾ ਦਿੱਤੇ, ਉਥੇ ਹੀ ਸੁਣਨ ਵਾਲੇ ਦੀ ਵੀ ਅੱਖ ਨਮ ਹੋਏ ਬਿਨਾਂ ਨਹੀਂ ਰਹਿ ਸਕੀ। ਵਾਰਿਸਾਂ ਨੇ ਭੈਣ ਦੇ ਇਕਲੌਤੇ ਵੀਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਿਖੇ ਪਹੁੰਚਾਉਣ ਲਈ ਲੋਕਾਂ ਤੇ ਕੈਨੇਡਾ ਰਹਿੰਦੇ ਉਸ ਦੇ ਨਜ਼ਦੀਕੀਆਂ ਨੂੰ ਮਦਦ ਦੀ ਗੁਹਾਰ ਲਾਈ ਹੈ। 

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News