ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ : ਭਿਆਨਕ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

Saturday, May 06, 2023 - 09:57 PM (IST)

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ : ਭਿਆਨਕ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਦੋਰਾਹਾ (ਵਿਨਾਇਕ)-ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਕਰੀਬਨ 7 ਮਹੀਨੇ ਪਹਿਲਾਂ ਗਏ 28 ਸਾਲਾ ਪੰਜਾਬੀ ਨੌਜਵਾਨ ਦੀ ਪੈਰੀ ਸਾਊਂਡ, ਓਂਟਾਰੀਓ ਵਿਖੇ ਭਿਆਨਕ ਕਾਰ ਹਾਦਸੇ ’ਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਪ੍ਰੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਸਤਨਾਮ ਨਗਰ, ਦੋਰਾਹਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਸੂਬੇ ’ਚ 4 ਆਰ. ਟੀ. ਏ. ਅਤੇ 23 ਆਰ. ਟੀ. ਓ. ਹੋਣਗੇ ਤਾਇਨਾਤ

ਪ੍ਰਾਪਤ ਜਾਣਕਾਰੀ ਅਨੁਸਾਰ 15 ਅਪ੍ਰੈਲ ਦੀ ਸਵੇਰ ਨੂੰ ਅਮਨਪ੍ਰੀਤ ਸਿੰਘ ਦੀ ਕਾਰ ਕੈਨੇਡਾ ਦੇ ਓਂਟਾਰੀਓ ਸੂਬੇ ਦੇ ਪੈਰੀ ਸਾਊਂਡ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਅੱਜ ਦਮ ਤੋੜ ਦਿੱਤਾ। ਮ੍ਰਿਤਕ ਅਮਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਓਂਟਾਰੀਓ ਦੇ ਬਰੈਂਪਟਨ ਵਿਖੇ ਅੱਜ ਸਿੱਖ ਰੀਤੀ-ਰਿਵਾਜਾਂ ਅਨੁਸਾਰ ਕੀਤਾ ਗਿਆ।


author

Manoj

Content Editor

Related News