ਚੰਗੇ ਭਵਿੱਖ ਖ਼ਾਤਰ ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ

12/12/2020 11:31:35 AM

ਕੋਟ ਈਸੇ ਖਾਂ(ਗਰੋਵਰ, ਸੰਜੀਵ): ਕੈਨੇਡਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕੋਟ ਈਸੇ ਖਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਕੋਟ ਈਸੇ ਖਾਂ ਅਤੇ ਆਸ-ਪਾਸ ਦੇ ਇਲਾਕੇ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਿਤਿਸ਼ ਛੋਟੜਾ ਪਿਤਾ ਸਵ. ਗਿਆਨ ਚੰਦ ਛੋਟੜਾ (ਸਾਬਕਾ ਬਿਜਲੀ ਮੁਲਾਜ਼ਮ) ਵਜੋਂ ਹੋਈ ਹੈ। 

ਇਹ ਵੀ ਪੜ੍ਹੋ : ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ, ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ

ਪਰਿਵਾਰ ਤੋਂ ਇਕੱਤਰ ਹੋਈ ਜਾਣਕਾਰੀ ਮੁਤਾਬਕ ਰਿਤਿਸ਼ ਕਈ ਸਾਲਾਂ ਤੋਂ ਕੈਨੇਡਾ ਵਿਖੇ ਬਤੌਰ ਵਿਦਿਆਰਥੀ ਗਿਆ ਸੀ। ਉਨ੍ਹਾਂ ਨੂੰ ਭਾਰਤੀ ਸਮੇਂ ਮੁਤਾਬਕ ਤਕਰੀਬਨ 03:00 ਵਜੇ ਫ਼ੋਨ ਆਇਆ ਕਿ ਉਨ੍ਹਾਂ ਦੇ ਮੁੰਡੇ ਰਿਤਿਸ਼ ਕੁਮਾਰ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਰਿਤਿਸ਼ ਦੇ ਪਿਤਾ ਦੀ ਵੀ ਕੁਝ ਸਾਲ ਪਹਿਲਾ ਕੋਟ ਈਸੇ ਖਾਂ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਪਏ ਕੀਰਨੇ: ਭੈਣ ਦੇ ਵਿਆਹ ਮੌਕੇ ਭੰਗੜੇ ਪਾਉਂਦੇ ਨੌਜਵਾਨ ਦੀ ਮੌਤ, ਲੁਟੇਰੇ ਵੀ ਚੁੱਕ ਗਏ ਫ਼ਾਇਦਾ

Baljeet Kaur

This news is Content Editor Baljeet Kaur