17 ਲੱਖ ਖਰਚ ਕੇ ਲਵਾਇਆ ਸੀ ਕੈਨੇਡਾ ਦਾ ਵੀਜ਼ਾ, ਅਸਲੀਅਤ ਪਤਾ ਲੱਗੀ ਤਾਂ ਉੱਡ ਗਏ ਹੋਸ਼
Friday, Aug 23, 2024 - 03:08 PM (IST)
ਲੁਧਿਆਣਾ (ਰਾਜ): ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਸੁਖਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਟ੍ਰੈਵਲ ਏਜੰਟ ਪ੍ਰਦੀਪ ਕੁਮਾਰ ਅਤੇ ਰਾਜਵਿੰਦਰ ਕੁਮਾਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਮੁਲਜ਼ਮਾਂ ਦੀ ਪ੍ਰੋ-ਹਬ ਐਜੂਕੇਸ਼ਨ ਦੇ ਨਾਂ 'ਤੇ ਫ਼ਰਮ ਹੈ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ NSA ਖ਼ਿਲਾਫ਼ ਕੀਤਾ ਹਾਈ ਕੋਰਟ ਦਾ ਰੁਖ
ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਤਕਰੀਬਨ 17 ਲੱਖ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਉਸ ਦਾ ਜਾਅਲੀ ਵੀਜ਼ਾ ਲਗਵਾ ਕੇ ਉਸ ਨੂੰ ਦੇ ਦਿੱਤਾ। ਜਦੋਂ ਉਸ ਨੂੰ ਪਤਾ ਲੱਗਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਸ ਨੇ ਏਜੰਟਾਂ ਨਾਲ ਗੱਲ ਕੀਤੀ ਤਾਂ ਉਹ ਉਲਟਾ ਉਸ ਨੂੰ ਹੀ ਧਮਕਾਉਣ ਲੱਗ ਪਏ। ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8