ਕੈਨੇਡਾ ''ਚ ਵਾਪਰੇ ਭਿਆਨਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Wednesday, May 27, 2020 - 06:31 PM (IST)

ਕੈਨੇਡਾ ''ਚ ਵਾਪਰੇ ਭਿਆਨਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਭਿੰਡੀ ਸੈਦਾਂ (ਗੁਰਜੰਟ) : ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਭਿੰਡੀ ਸੈਦਾਂ ਦੇ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਟਰਾਂਟੋ 'ਚ ਟਰੱਕ ਡਰਾਵਿਰੀ ਕਰਦੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਸਬਾ ਭਿੰਡੀ ਸੈਦਾਂ ਦੇ ਰਹਿਣ ਵਾਲਾ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਦੇ ਟਰਾਂਟੋ ਸ਼ਹਿਰ ਵਿਖੇ ਟਰੱਕ ਡਰਾਇਵਰੀ ਦਾ ਕੰਮ ਕਰਦਾ ਸੀ, ਜਿਸ ਦੌਰਾਨ ਬੁੱਧਵਾਰ ਸਵੇਰੇ ਤੜਕਸਾਰ ਬਰੰਪਟਨ ਨਜ਼ਦੀਕ ਦੋ ਟਰੱਕਾਂ ਦੀ ਆਹਮੋ-ਸਾਹਮਣੀ ਹੋਈ ਜ਼ਬਰਦਸਤ ਟੱਕਰ ਵੀ ਸੰਗਮਪ੍ਰੀਤ ਸਿੰਘ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਚੰਗੇ ਭਵਿੱਖ ਲਈ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਮੌਤ      

ਸੰਗਮਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਇਸ ਮੌਤ ਦੇ ਖਬਰ ਸੁਣ ਕੇ ਪਰਿਵਾਰ ਵਿਚ ਮਾਤਮ ਛਾ ਗਿਆ ਉਥੇ ਹੀ ਸੰਗਮਪ੍ਰੀਤ ਦੇ ਪਿੰਡ ਵਿਚ ਵੀ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਇਕ ਕੋਰੋਨਾ ਦੀ ਮਾਰ, ਦੂਜਾ ਖੁੱਸਿਆ ਰੁਜ਼ਗਾਰ, ਹੁਣ ਭੁੱਖੇ 'ਭੇੜੀਏ' ਲੁੱਟਣ 'ਚ ਨਹੀਂ ਛੱਡੀ ਰਹੇ ਕਸਰ 


author

Gurminder Singh

Content Editor

Related News