Punjab: ਲੱਖਾਂ ਰੁਪਏ ਖ਼ਰਚ ਕਰਕੇ ਕੈਨੇਡਾ ਭੇਜੀ ਕੁੜੀ ਨੇ ਬਦਲੇ ਤੇਵਰ, ਮੁੰਡੇ ਨਾਲ ਕੀਤਾ ਉਹ ਜੋ ਸੋਚਿਆ ਨਾ ਸੀ
Tuesday, Oct 14, 2025 - 06:57 PM (IST)

ਹੁਸ਼ਿਆਰਪੁਰ/ਸ਼ਾਮਚੁਰਾਸੀ (ਅਮਰੀਕ)- ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਪਿੰਡ ਪੰਡੋਰੀ ਮਹਿਤਮਾ ਵਿਖੇ ਲੱਖਾਂ ਰੁਪਏ ਖ਼ਰਚ ਕਰਕੇ ਕੈਨੇਡਾ ਭੇਜੀ ਕੁੜੀ ਨੇ ਆਪਣੇ ਅਸਲੀ ਰੰਗ ਵਿਖੇ ਦਿੱਤੇ। ਇਕ ਨੌਜਵਾਨ ਨਾਲ ਵਿਆਹ ਕਰਵਾ ਕੇ ਕੈਨੇਡਾ ਗਈ ਕੁੜੀ ਨੇ ਮੁੰਡੇ ਨੂੰ ਕੈਨੇਡਾ ਬੁਲਾਉਣ ਤੋਂ ਮਨ੍ਹਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਸ ਤੋਂ ਪੀੜਤ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਉਂਦੇ ਕੁੜੀ ਅਤੇ ਉਸ ਦੇ ਪਰਿਵਾਰ 'ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਹੁਸ਼ਿਆਰਪੁਰ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਨੌਜਵਾਨ ਗੁਰਦੀਪ ਕੁਮਾਰ ਅਤੇ ਉਸ ਦੇ ਪਿਤਾ ਮਨਜੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਫਗਵਾੜਾ ਅਧੀਨ ਆਉਂਦੇ ਪਿੰਡ ਚਹੇੜੂ ਦੀ ਰਹਿਣ ਵਾਲੀ ਕੁੜੀ ਪ੍ਰਿਆ ਨਾਲ ਉਨ੍ਹਾਂ ਵੱਲੋਂ ਗੁਰਦੀਪ ਕੁਮਾਰ ਦਾ ਰਿਸ਼ਤਾ ਤੈਅ ਕੀਤਾ ਗਿਆ ਸੀ। ਪਰਿਵਾਰ ਨੇ ਕੁੜੀ ਨੂੰ 15 ਲੱਖ ਰੁਪਏ ਲਗਾ ਕੇ ਕੈਨੇਡਾ ਭੇਜਿਆ।
ਇਹ ਵੀ ਪੜ੍ਹੋ: 19 ਸਾਲਾ ਮੁੰਡੇ ਨੇ ਪਿਆਰ 'ਚ ਡੁੱਲੀ 31 ਸਾਲਾ ਅਧਿਆਪਕਾ ! ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕੁੜੀ ਵਿਆਹ ਕਰਵਾਉਣ ਲਈ ਆਈ ਸੀ ਅਤੇ ਵਿਆਹ ਦੇ 15 ਦਿਨਾਂ ਬਾਅਦ ਹੀ ਕੁੜੀ ਵਾਪਸ ਕੈਨੇਡਾ ਚਲੀ ਗਈ। ਉਥੇ ਜਾ ਕੇ ਕੁੜੀ ਨੇ ਮੁੰਡੇ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਵੀ ਲੜਕੇ ਵੱਲੋਂ ਕੰਮ ਦੀ ਗੱਲ ਕੀਤੀ ਜਾਂਦੀ ਸੀ ਤਾਂ ਕੁੜੀ ਕੋਈ ਵੀ ਸੰਤੁਸ਼ਟੀਜਨਕ ਜਵਾਬ ਨਹੀਂ ਦਿੰਦੀ ਸੀ। ਉਨ੍ਹਾਂ ਦੱਸਿਆ ਕਿ ਆਖਿਰ ਇਕ ਦਿਨ ਕੁੜੀ ਵੱਲੋਂ ਮੁੰਡੇ ਨੂੰ ਸਾਫ਼ ਤੌਰ 'ਤੇ ਕੈਨੇਡਾ ਬੁਲਾਉਣ ਤੋਂ ਮਨ੍ਹਾ ਕਰ ਦਿੱਤਾ ਅਤੇ ਉਸ ਦਾ ਨੰਬਰ ਵੀ ਬਲਾਕ ਲਿਸਟ ਵਿੱਚ ਪਾ ਦਿੱਤਾ।
ਅੱਜ ਕਈ ਮਹੀਨਿਆਂ ਦਾ ਸਮਾਂ ਬੀਤ ਗਿਆ ਹੈ ਪਰ ਨਾ ਤਾਂ ਕੁੜੀ ਦੇ ਪਰਿਵਾਰ ਨੇ ਹੀ ਕੋਈ ਗੱਲਬਾਤ ਕੀਤੀ ਅਤੇ ਨਾ ਹੀ ਕੁੜੀ ਨੇ। ਉਨ੍ਹਾਂ ਦੱਸਿਆ ਕਿ ਕੁੜੀ ਲਈ ਸਾਰਾ ਖ਼ਰਚਾ ਉਨ੍ਹਾਂ ਵੱਲੋਂ ਹੀ ਕੀਤਾ ਗਿਆ ਸੀ ਅਤੇ ਹੁਣ ਤੱਕ 26 ਲੱਖ ਰੁਪਏ ਦੇ ਕਰੀਬ ਦਾ ਖ਼ਰਚ ਆ ਚੁੱਕਿਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਾਉਂਦੇ ਹੋਏ ਕੁੜੀ ਅਤੇ ਉਸ ਦੇ ਪਰਿਵਾਰ 'ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਕਈ ਪਹਿਲੂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8