ਕੈਨੇਡਾ ਵਾਲੇ ਮੁੰਡੇ ਨਾਲ ਵਿਆਹੀ ਲਾਡਾਂ ਨਾਲ ਪਾਲੀ ਧੀ, ਦੋ ਮਹੀਨਿਆਂ ''ਚ ਕਰ ''ਤੀ ਕਤਲ, ਜਵਾਈ ਕਹਿੰਦਾ...
Wednesday, Apr 02, 2025 - 01:52 PM (IST)

ਅਜਨਾਲਾ (ਬਾਠ) : ਅਜਨਾਲਾ ਦੇ ਪਿੰਡ ਦਿਆਲ ਭੱਟੀ ਵਿਖੇ 26 ਸਾਲਾ ਨਵ ਵਿਆਹੀ ਲੜਕੀ ਨੂੰ ਸਹੁਰਿਆਂ ਵੱਲੋਂ ਫਾਹਾ ਦੇ ਕੇ ਮਾਰਨ ਦੇ ਦੋਸ਼ ਲੱਗੇ ਹਨ। ਜਿੱਥੇ ਕਰੀਬ ਦੋ ਮਹੀਨੇ ਪਹਿਲਾਂ ਰਮਨਦੀਪ ਕੌਰ ਦਾ ਵਿਆਹ ਮਨਮੋਹਨ ਸਿੰਘ ਨਾਮ ਦੇ ਲੜਕੇ ਨਾਲ ਹੋਇਆ ਸੀ। ਮਨਮੋਹਨ ਸਿੰਘ ਕੈਨੇਡਾ ਤੋਂ ਆਇਆ ਸੀ ਅਤੇ ਵਿਆਹ ਤੋਂ ਬਾਅਦ ਰਮਨਦੀਪ ਕੌਰ ਨਾਲ ਉਸ ਦੇ ਸਹੁਰੇ ਪਰਿਵਾਰ ਵੱਲੋਂ ਲੜਾਈ ਝਗੜਾ ਕੀਤਾ ਜਾਂਦਾ ਸੀ, ਜਿਸ ਤੋਂ ਬਾਅਦ ਅਚਾਨਕ ਲੜਕੀ ਦੇ ਪਰਿਵਾਰ ਨੂੰ ਫੋਨ ਕੀਤਾ ਕਿ ਉਨ੍ਹਾਂ ਦੀ ਲੜਕੀ ਨੂੰ ਕੁਝ ਹੋ ਗਿਆ ਹੈ ਜਿਸ ਤੋਂ ਬਾਅਦ ਜਦੋਂ ਪਰਿਵਾਰ ਨੇ ਆ ਕੇ ਕੁੜੀ ਨੂੰ ਦੇਖਿਆ ਤਾਂ ਉਸ ਦੇ ਗਲੇ 'ਤੇ ਨਿਸ਼ਾਨ ਸਨ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵਧੀ ਸਖ਼ਤੀ, ਇਨ੍ਹਾਂ ਵਾਹਨ ਚਾਲਕਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਇਸ ਸਬੰਧੀ ਮ੍ਰਿਤਕ ਲੜਕੀ ਰਮਨਦੀਪ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਇਆ ਸੀ। ਜਿਸ ਮਗਰੋਂ ਅਕਸਰ ਹੀ ਉਸ ਦੀ ਨਨਾਣ ਉਸ ਨਾਲ ਲੜਾਈ ਝਗੜਾ ਕਰਦੀ ਸੀ ਅਤੇ ਉਨਾਂ ਨੂੰ ਹੁਣ ਫੋਨ ਆਇਆ ਕਿ ਉਨ੍ਹਾਂ ਦੀ ਧੀ ਨੂੰ ਕੁਝ ਹੋ ਗਿਆ ਹੈ ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਦੇ ਗਲੇ 'ਤੇ ਨਿਸ਼ਾਨ ਸੀ। ਉਨ੍ਹਾਂ ਦੇ ਜਵਾਈ ਮਨਮੋਹਨ ਸਿੰਘ ਨੇ ਕਿਹਾ ਕਿ ਹਾਂ ਉਸ ਨੇ ਹੀ ਆਪਣੀ ਪਤਨੀ ਨੂੰ ਮਾਰਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਪੁਲਸ ਇਸ ਮਾਮਲੇ 'ਤੇ ਬਣਦੀ ਕਾਨੂੰਨੀ ਕਾਰਵਾਈ ਕਰੇ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਕਾਂਡ, I PHONE 11 ਲਈ ਦੋਸਤ ਦਾ ਕਤਲ, ਸਰੀਰ ਦੇ ਹੋਏ ਦੋ ਟੋਟੇ
ਕੀ ਕਹਿਣਾ ਹੈ ਪੁਲਸ ਦਾ
ਇਸ ਸਬੰਧੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਨਮੋਹਨ ਸਿੰਘ ਅਤੇ ਲੜਕੀ ਦੀ ਸੱਸ ਅਤੇ ਨਨਾਣ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾਇਆ ਹੈ।
ਇਹ ਵੀ ਪੜ੍ਹੋ : ਅਪ੍ਰੈਲ ਮਹੀਨੇ ਵਿਚ ਲੱਗੀ ਛੁੱਟੀਆਂ ਦੀ ਝੜੀ, ਕਈ Holidays ਖਾ ਗਿਆ ਐਤਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e