ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Thursday, Feb 19, 2026 - 02:54 PM (IST)
ਅੰਮ੍ਰਿਤਸਰ: ਕੈਨੇਡਾ ਦੇ ਬਰੈਮਟਨ ਵੈਸਟ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਮਰਜੀਤ ਗਿੱਲ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਿੱਲ ਨੇ ਦੱਸਿਆ ਕਿ ਐਮ.ਪੀ. ਚੁਣੇ ਜਾਣ ਤੋਂ ਬਾਅਦ ਇਹ ਉਨ੍ਹਾਂ ਦੀ ਪੰਜਾਬ ਦੀ ਪਹਿਲੀ ਨਿੱਜੀ ਫੇਰੀ ਹੈ ਅਤੇ ਉਹ ਗੁਰੂ ਮਹਾਰਾਜ ਦੀ ਅਪਾਰ ਬਖਸ਼ਿਸ਼ ਦਾ ਸ਼ੁਕਰਾਨਾ ਕਰਨ ਲਈ ਇੱਥੇ ਪਹੁੰਚੇ ਹਨ।
ਇਹ ਵੀ ਪੜ੍ਹੋ- ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ ਮੁਕਾਬਲੇ
ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਨਾਲ ਵਾਪਰ ਰਹੀਆਂ ਹਿੰਸਕ ਘਟਨਾਵਾਂ ਬਾਰੇ ਪੁੱਛੇ ਜਾਣ 'ਤੇ ਗਿੱਲ ਨੇ ਉੱਥੋਂ ਦੀ ਮੌਜੂਦਾ ਲਿਬਰਲ ਸਰਕਾਰ ਦੇ 10 ਸਾਲਾਂ ਦੇ ਪ੍ਰਬੰਧਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਅੱਜ-ਕੱਲ੍ਹ ਲੁੱਟ-ਖੋਹ, ਕਾਰ ਜੈਕਿੰਗ ਅਤੇ ਖਾਸ ਕਰਕੇ ਫਿਰੌਤੀ ਵਰਗੇ ਅਪਰਾਧ ਬਹੁਤ ਵਧ ਗਏ ਹਨ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਦੀ ਪਾਰਲੀਮੈਂਟ ਵਿੱਚ 'ਜਸਟਿਸ ਐਂਡ ਹਿਊਮਨ ਰਾਈਟਸ ਕਮੇਟੀ' ਦੇ ਮੈਂਬਰ ਹਨ ਅਤੇ ਉਹ ਉੱਥੋਂ ਦੇ ਕਾਨੂੰਨਾਂ ਨੂੰ ਹੋਰ ਸਖ਼ਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ ਤਾਂ ਜੋ ਅਜਿਹੇ ਅਪਰਾਧਾਂ ਨੂੰ ਨੱਥ ਪਾਈ ਜਾ ਸਕੇ ਅਤੇ ਨੌਜਵਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
ਅਮਰਜੀਤ ਗਿੱਲ ਨੇ ਕਿਹਾ ਕਿ ਕੈਨੇਡਾ ਅੱਜ ਵੀ ਮੌਕਿਆਂ ਦੀ ਧਰਤੀ ਹੈ, ਪਰ ਮੌਜੂਦਾ ਸਮੇਂ ਵਿੱਚ ਉੱਥੇ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੀਆਂ ਮੁਸ਼ਕਿਲਾਂ ਵਧੀਆਂ ਹਨ। ਉਨ੍ਹਾਂ ਭਾਰਤ ਤੋਂ ਕੈਨੇਡਾ ਜਾਣ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਨਿਯਮਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਦਿਆਂ ਹੀ ਵਿਦੇਸ਼ ਜਾਣ। ਉਨ੍ਹਾਂ ਕਿਹਾ ਕਿ ਮਿਹਨਤਕਸ਼ ਨੌਜਵਾਨਾਂ ਲਈ ਅੱਜ ਵੀ ਉੱਥੇ ਤਰੱਕੀ ਦੇ ਰਾਹ ਖੁੱਲ੍ਹੇ ਹਨ।
ਇਹ ਵੀ ਪੜ੍ਹੋ- ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗਿੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਦਫ਼ਤਰ ਪਹੁੰਚੇ, ਜਿੱਥੇ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਧਾਮੀ ਨਾਲ ਸਿੱਖੀ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਬਾਰੇ ਵਿਚਾਰ-ਚਰਚਾ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਐਸ.ਜੀ.ਪੀ.ਸੀ. ਦੇਸ਼ ਅਤੇ ਕੌਮ ਦੀ ਸੇਵਾ ਲਈ ਇਸੇ ਤਰ੍ਹਾਂ ਤਤਪਰ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਚੌਕਸ ਰਹਿਣ ਦੀ ਕੀਤੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
