ਕੈਨੇਡੀਅਨ ਐੱਮ. ਪੀ. ਸਿੱਧੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

10/11/2017 1:51:25 PM

ਅੰਮ੍ਰਿਤਸਰ  (ਦੀਪਕ) - ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਤਿੰਦਰ ਸਿੰਘ ਸਿੱਧੂ (ਜਤੀ ਸਿੱਧੂ) ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸਾਹਿਤਕਾਰ ਸੁਖਮੰਦਰ ਸਿੰਘ ਬਰਾੜ ਵੀ ਮੌਜੂਦ ਸਨ। ਸ਼੍ਰੀ ਜਤੀ ਸਿੱਧੂ ਨੇ ਪਵਿੱਤਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ਼੍ਰੀ ਸਿੱਧੂ ਦਾ ਸੂਚਨਾ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਨੇਡੀਅਨ ਐੱਮ. ਪੀ. ਜਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਤੇ ਸਕੂਨ ਮਿਲਿਆ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਦੇ ਨਿਮਾਣੇ ਜਿਹੇ ਸੇਵਕ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਹਮੇਸ਼ਾ ਹੀ ਉਨ੍ਹਾਂ ਨੂੰ ਮਾਨਵਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਮਿਲੀ ਹੈ।


Related News