ਕੈਨੇਡਾ ਦੇ ਐੱਮ. ਪੀ. ਗਿੱਲ ‘ਸ਼ਬਦ ਪ੍ਰਕਾਸ਼ ਅਜਾਇਬ ਘਰ’ ਦੇ ਦਰਸ਼ਨਾਂ ਲਈ ਪਹੁੰਚੇ

Thursday, Feb 26, 2026 - 02:00 AM (IST)

ਕੈਨੇਡਾ ਦੇ ਐੱਮ. ਪੀ. ਗਿੱਲ ‘ਸ਼ਬਦ ਪ੍ਰਕਾਸ਼ ਅਜਾਇਬ ਘਰ’ ਦੇ ਦਰਸ਼ਨਾਂ ਲਈ ਪਹੁੰਚੇ

ਮੁੱਲਾਂਪੁਰ ਦਾਖਾ (ਕਾਲੀਆ) : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਕੈਨੇਡਾ (ਬਰੈਂਪਟਨ) ਦੇ ਮੈਂਬਰ ਪਾਰਲੀਮੈਂਟ ਅਮਰਜੀਤ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਸਮੇਂ ਉਨ੍ਹਾਂ ਦਾ ਸਵਾਗਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ ਅਤੇ ਗੁਰਪਾਲ ਸਿੰਘ ਜਨਰਲ ਸਕੱਤਰ ਫਾਊਂਡੇਸ਼ਨ ਪੰਜਾਬ ਨੇ ਕੀਤਾ, ਜਦਕਿ ਉਹਨਾਂ ਨਾਲ ਰਿਟਾਇਰਡ ਤਹਿਸੀਲਦਾਰ ਮੁਕੇਸ਼ ਕੁਮਾਰ, ਡਾ. ਚਰਨਜੀਤ ਸਿੰਘ ਚੱਕ ਕਲਾਂ ਜਨਰਲ ਸਕੱਤਰ ਫਾਊਂਡੇਸ਼ਨ ਕੈਨੇਡਾ, ਸਾਧੂ ਸਿੰਘ ਸਾਬਕਾ ਸਰਪੰਚ, ਬੀਬੀ ਗੁਰਮੇਲ ਕੌਰ, ਸ. ਗਿੱਲ ਦੀ ਧਰਮਪਤਨੀ ਅਮਨ ਗਿੱਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਟੈਸਟ ਉਡਾਣ ਸਫਲ

ਇਸ ਮੌਕੇ ਅਮਰਜੀਤ ਸਿੰਘ ਗਿੱਲ ਨੇ ‘ਸ਼ਬਦ ਪ੍ਰਕਾਸ਼ ਅਜਾਇਬ ਘਰ’ ਦੇ ਦਰਸ਼ਨ ਕਰ ਕੇ ਕਿਹਾ ਕਿ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਦੇ ਦਰਸ਼ਨ ਕਰਕੇ ਖੁਸ਼ੀ ਅਤੇ ਸਕੂਨ ਮਿਲਿਆ ਹੈ। ਇਸ ਸਮੇਂ ਬਾਵਾ, ਗਿੱਲ ਅਤੇ ਗੁਰਪਾਲ ਨੇ ਉਹਨਾਂ ਦਾ ਵਿਸ਼ੇਸ਼ ਤੌਰ ’ਤੇ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਸਨਮਾਨ ਵਜੋਂ ‘ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ’ ਪੁਸਤਕ ਸਤਿਕਾਰ ਸਹਿਤ ਭੇਟ ਕੀਤੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਦੇ ਦਰਸ਼ਨ ਕਰਵਾਏ ਜਿਥੇ ਦੀਵਾਰਾਂ ’ਤੇ ਸੁਖਮਨੀ ਸਾਹਿਬ ਦੇ ਸ਼ਬਦ ਉਕਰੇ ਹਨ। ਇਸ ਸਮੇਂ ਬਾਵਾ ਨੇ ਸ. ਗਿੱਲ ਨੂੰ ਐੱਸ.ਪੀ. ਸਿੰਘ ਓਬਰਾਏ ਵੱਲੋਂ ਭਵਨ ਵਿਖੇ ਲੋਕ ਸੇਵਾ ਲਈ ਬਣਾਈ ਲੈਬੋਰਟਰੀ ਵੀ ਦਿਖਾਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News