ਰਜਬਾਹੇ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

Tuesday, Jan 04, 2022 - 06:23 PM (IST)

ਰਜਬਾਹੇ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਸੰਗਤ ਮੰਡੀ (ਮਨਜੀਤ) : ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਵਿਖੇ ਰਜਬਾਹੇ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਬੰਸ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਰਜਬਾਹੇ ’ਚ ਲਾਸ਼ ਪਈ ਹੈ। ਉਨ੍ਹਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਰਜਬਾਹੇ ’ਚੋਂ ਬਾਹਰ ਕਢਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਵਿਅਕਤੀ ਦੀ ਉਮਰ ਲਗਭਗ (32) ਸਾਲਾਂ ਦੀ ਲੱਗ ਰਹੀ ਹੈ। ਉਸ ਦਾ ਰੰਗ ਕਣਕਵੰਨਾ ਹੈ ਅਤੇ ਉਸ ਦੇ ਕੁੜਤਾ ਪਜਾਮਾ ਪਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਛਾਣ ਲਈ ਵਿਅਕਤੀ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਬਠਿੰਡਾ ਦੀ ਮੋਰਚਰੀ ’ਚ ਸੁਰੱਖਿਅਤ ਰਖਵਾ ਦਿੱਤਾ ਗਿਆ ਹੈ।


author

Gurminder Singh

Content Editor

Related News