13 ਸਾਲਾ ਬੱਚੇ ਦੀ ਨਹਿਰ ’ਚ ਡੁੱਬਣ ਨਾਲ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

06/13/2021 7:01:02 PM

ਮਾਨਸਾ (ਅਮਰਜੀਤ ਚਾਹਲ): ਜ਼ਿਲ੍ਹਾ ਮਾਨਸਾ ਦੇ ਪਿੰਡ ਰੱਲਾ ’ਚ 13 ਸਾਲਾ ਬੱਚੇ ਦੇ ਨਹਿਰ ’ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਹਿਰ ’ਚ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਸਨ ਤੇ ਅੱਜ ਬਾਅਦ ਦੁਪਹਿਰ ਮੁੰਡੇ ਦੀ ਮ੍ਰਿਤਕ ਲਾਸ਼ ਨਹਿਰ ਵਿੱਚੋਂ ਲੱਭ ਗਈ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵਿਧਾਇਕ ਕੰਵਰ ਸੰਧੂ ਦੀ ਗੁੰਮਸ਼ੁਦਗੀ ਦਾ ਪੋਸਟਰ ਵਾਇਰਲ

ਪਿੰਡ ਦੇ ਨੌਜਵਾਨਾਂ ਨੇ ਦੱਸਿਆ ਕਿ ਸਹਿਜਪ੍ਰੀਤ ਦਾ ਘਰ ਨਹਿਰ ਦੇ ਕਿਨਾਰੇ ਹੈ ਉਹ ਆਪਣੇ ਚਾਚੇ ਨਾਲ ਨਹਿਰ ਤੇ ਸੀ ਨਹਿਰ ਵਿੱਚ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਬੜੀ ਮੁਸ਼ੱਕਤ ਤੋਂ ਬਾਅਦ ਅੱਜ ਉਸ ਦੀ ਲਾਸ਼ ਨਹਿਰ ਵਿਚੋਂ ਮਿਲੀ ਹੈ ਜਿਸ ਨੂੰ ਹੁਣ ਵਾਰਸਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ।ਇਸ ਸਬੰਧੀ ਐੱਸ.ਐੱਚ.ਓ. ਜੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਾਸੀਆਂ ਤੋਂ ਇਤਲਾਹ ਮਿਲੀ ਹੈ ਕਿ ਸਹਿਜਪ੍ਰੀਤ ਦੀ ਲਾਸ਼ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਵੱਡੀ ਖ਼ਬਰ: ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ, ਪਿਤਾ ਨੇ ਕੀਤੀ ਇਹ ਮੰਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Shyna

Content Editor

Related News