ਨਹਿਰ ''ਚ ਪਾਣੀ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ, ਖੇਤੀ ਹੋ ਸਕਦੀ ਹੈ ਪ੍ਰਭਾਵਿਤ

Sunday, Nov 15, 2020 - 10:41 AM (IST)

ਨਹਿਰ ''ਚ ਪਾਣੀ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ, ਖੇਤੀ ਹੋ ਸਕਦੀ ਹੈ ਪ੍ਰਭਾਵਿਤ

ਬੁਢਲਾਡਾ (ਮਨਜੀਤ): ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਾਣੀ ਦੀ ਬੰਦੀ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਲੈ ਕੇ ਘਿਰੇ ਅੰਨਦਾਤਾ ਨੇ ਮੰਗ ਕੀਤੀ ਹੈ ਕਿ ਸਰਕਾਰ ਲੋੜੀਂਦੀਆਂ ਫ਼ਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਬਿਜਲੀ ਉਪਲੱਬਧ ਕਰਵਾਉਣ ਲਈ ਇਹ ਸਹੂਲਤਾਂ ਮੁਹੱਈਆ ਕਰਵਾਏ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਮਿਲ ਸਕੇ ਅਤੇ ਫ਼ਸਲ ਸਮੇਂ ਸਿਰ ਪੈਦਾ ਹੋ ਸਕੇ। 

ਇਹ ਵੀ ਪੜ੍ਹੋ: ਮੋਗਾ: ਪਟਾਕੇ ਨਾਲ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਦਿਖੀਆਂ ਲਪਟਾਂ

ਇਸ ਸਬੰਧੀ ਉੱਘੇ ਕਿਸਾਨ ਅਤੇ ਸ਼੍ਰੌਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਸੋਹਣਾ ਸਿੰਘ ਕਲੀਪੁਰ, ਉੱਘੇ ਕਿਸਾਨ ਜਗਸੀਰ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਕਿਸਾਨ ਇਨੀਂ-ਦਿਨੀਂ ਫ਼ਸਲ ਦੀ ਬਿਜਾਈ ਨੂੰ ਲੈ ਕੇ ਪਾਣੀ ਉਪਲੱਬਧ ਨਾ ਹੋਣ ਕਾਰਨ ਔਖੇ ਹਨ। ਉਨ੍ਹਾਂ ਦੱਸਿਆ ਕਿ ਇਸ ਖ਼ੇਤਰ 'ਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਕਿਸਾਨ ਨਹਿਰੀ ਪਾਣੀ ਤੇ ਹੀ ਨਿਰਭਰ ਹਨ। ਜਿਨ੍ਹਾਂ ਨੂੰ ਨਹਿਰੀ ਪਾਣੀ ਦੀ ਵੱਡੀ ਲੋੜ ਹੈ। ਪਰ ਕਿਸਾਨਾਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਨਹੀਂ ਆ ਰਹੀ। ਜਿਸ ਕਰਕੇ ਕਿਸਾਨਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ। ਉਨ੍ਹਾਂ ਸ਼ੰਕਾ ਪ੍ਰਗਟ ਕੀਤੀ ਕਿ ਅਜਿਹੀ ਸਥਿਤੀ 'ਚ ਪਾਣੀ ਨਾ ਮਿਲਣ ਕਾਰਨ ਫ਼ਸਲਾਂ ਬਿਜਾਈ 'ਚ ਲੇਟ ਹੋਣਗੀਆਂ ਅਤੇ ਸਮੇਂ ਸਿਰ ਫ਼ਸਲ ਪੈਦਾ ਨਹੀਂ ਹੋ ਸਕੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਖੇਤੀ ਸੈਕਟਰ ਲਈ ਪਾਣੀ ਤੁਰੰਤ ਛੱਡਿਆ ਜਾਵੇ।

ਇਹ ਵੀ ਪੜ੍ਹੋ: ਬਾਜਵਾ ਨੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਸਬੰਧੀ ਕੈਪਟਨ ਨੂੰ ਲਿਖੀ ਚਿੱਠੀ


author

Shyna

Content Editor

Related News