ਨਹਿਰ ''ਚ ਲਾਲ ਚੂੜੇ ਵਾਲੀ ਕੁੜੀ ਦੀ ਲਾਸ਼ ਦੇਖ ਕੰਬ ਗਏ ਲੋਕ, ਫੈਲੀ ਸਨਸਨੀ

Thursday, Jul 04, 2024 - 01:09 PM (IST)

ਨਹਿਰ ''ਚ ਲਾਲ ਚੂੜੇ ਵਾਲੀ ਕੁੜੀ ਦੀ ਲਾਸ਼ ਦੇਖ ਕੰਬ ਗਏ ਲੋਕ, ਫੈਲੀ ਸਨਸਨੀ

ਅਹਿਮਦਗੜ੍ਹ ਮੰਡੀ (ਪ੍ਰਕਾਸ਼) : ਅਹਿਮਦਗੜ੍ਹ ਮੰਡੀ ਦੇ ਨਾਲ ਲੱਗਦੇ ਪਿੰਡ ਜਗੇੜਾ ਦੀ ਨਹਿਰ ਵਿਚ ਇਕ ਨੌਜਵਾਨ ਕੁੜੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਕੁੜੀ ਦੀ ਉਮਰ 25 ਸਾਲ ਜਾਪ ਰਹੀ ਹੈ, ਜਿਸ ਦੇ ਬਾਹਾਂ ਵਿਚ ਲਾਲ ਚੂੜਾ ਪਾਇਆ ਹੋਇਆ ਹੈ। ਲਾਲ ਚੂੜੇ ਵਾਲੀ ਕੁੜੀ ਦੀ ਲਾਸ਼ ਨਹਿਰ ਵਿਚ ਦੇਖ ਕੇ ਲੋਕਾਂ ਵਿਚ ਸਨਸਨੀ ਫੈਲ ਗਈ। ਜਿਸ ਤੋਂ ਬਾਅਦ ਲੋਕਾਂ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪਿੰਡਾਂ ਤੱਕ ਪਹੁੰਚਿਆ ਜਿਸਮਫਰੋਸ਼ੀ ਦਾ ਕਾਲਾ ਧੰਦਾ, ਨੌਜਵਾਨਾਂ ਨੂੰ ਕੁੜੀ ਦੀ ਤਸਵੀਰ ਭੇਜ ਕੀਤੀ ਜਾਂਦੀ ਸੈਟਿੰਗ

ਲਾਸ਼ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਲੋਕਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਨਹਿਰੀ ਵਿਭਾਗ ਦੇ ਮੁਲਜ਼ਮ ਡੰਡਿਆਂ ਨਾਲ ਜ਼ਬਰਦਸਤੀ ਕੱਢ ਰਹੇ ਸਨ। ਦੂਜੇ ਪਾਸੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਲਾਸ਼ ਨੂੰ ਬਾਹਰ ਕਢਵਾ ਕੇ ਪੋਸਟਮਾਰਟਮ ਤੋਂ ਬਾਅਦ ਸ਼ਨਾਖਤ ਲਈ ਮੋਰਚਰੀ ਵਿਚ ਰਖਵਾਇਆ ਜਾ ਰਿਹਾ ਹੈ ਅਤੇ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ : ਸੜਕ ਕਿਨਾਰੇ ਹਾਜ਼ਰੀ ਲਗਾ ਰਹੇ 50-60 ਨਰੇਗਾ ਮਜ਼ਦੂਰਾਂ 'ਤੇ ਚੜ੍ਹਾਇਆ ਟਰੈਕਟਰ, ਨਹੀਂ ਦੇਖ ਹੁੰਦਾ ਹਾਲ

 


author

Gurminder Singh

Content Editor

Related News