ਹਾੜ੍ਹੀ ਦੇ ਮੌਸਮ ਲਈ ਪੰਜਾਬ ਦੀਆਂ ਨਹਿਰਾਂ ''ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Tuesday, Feb 13, 2018 - 01:35 PM (IST)

ਹਾੜ੍ਹੀ ਦੇ ਮੌਸਮ ਲਈ ਪੰਜਾਬ ਦੀਆਂ ਨਹਿਰਾਂ ''ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ (ਬਿਊਰੋ) : ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 18 ਤੋਂ 25 ਫ਼ਰਵਰੀ ਤੱਕ ਰੋਪੜ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬ੍ਰਾਂਚਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ। ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਕਿ ਗਰੁੱਪ 'ਬੀ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ।
ਭਾਖੜਾ ਨਹਿਰ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ 'ਬੀ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ 'ਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦਕਿ ਲਾਹੌਰ ਬ੍ਰਾਂਚ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
 


Related News