ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Friday, Sep 20, 2024 - 06:10 PM (IST)

ਮੋਗਾ (ਆਜ਼ਾਦ) : ਬੱਧਨੀ ਕਲਾਂ ਨੇੜੇ ਪੈਂਦੀ ਅਬੋਹਰ ਬ੍ਰਾਂਚ ਨਹਿਰ ਜੋ ਪਿੰਡ ਦੌਧਰ ਕੋਲੋਂ ਲੰਘਦੀ ਹੈ, ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੀ ਉਮਰ 45-50 ਸਾਲ ਦੇ ਕਰੀਬ ਲੱਗ ਰਹੀ ਹੈ, ਜਿਸ ਨੇ ਕਾਲੇ ਰੰਗ ਦੀ ਕੈਪਰੀ ਪਾਈ ਹੋਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪਛਾਣ ਵਾਸਤੇ 72 ਘੰਟੇ ਲਈ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ ਹੈ। ਪਛਾਣ ਹੋਣ ਜਾਂ 72 ਘੰਟੇ ਬੀਤਣ ਦੇ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਸਬੰਧ ਵਿਚ ਪੰਜਾਬ ਦੇ ਸਾਰੇ ਥਾਣਿਆਂ ਅਤੇ ਇਲਾਕੇ ਦੇ ਲੋਕਾਂ ਨੂੰ ਸੂਚਿਤ ਕੀਤਾ ਗਿਆ ਹੈ।