ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, ਚਾਰ ਨੌਜਵਾਨਾਂ ਦੀ ਮੌਤ

Sunday, Apr 14, 2019 - 06:22 PM (IST)

ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, ਚਾਰ ਨੌਜਵਾਨਾਂ ਦੀ ਮੌਤ

ਜਲਾਲਾਬਾਦ (ਸੇਤੀਆ) : ਫਾਜ਼ਿਲਕਾ-ਮਲੋਟ ਰੋਡ 'ਤੇ ਪਿੰਡ ਇਸਲਾਮ ਵਾਲਾ ਨੇੜੇ ਪੈਂਦੀ ਨਹਿਰ 'ਚ ਇਕ ਕਾਰ ਬੇਕਾਬੂ ਹੋ ਕੇ ਡਿੱਗ ਗਈ। ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਾਰ ਅਤੇ ਨੌਜਵਾਨਾਂ ਦੀ ਲਾਸ਼ਾਂ ਨੂੰ ਬਾਹਰ ਕਢਵਾ ਲਿਆ। ਚਾਰਾਂ ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ, ਗੁਰਲਾਲ, ਲਾਲਾ ਤੇ ਸਾਧ ਵਜੋਂ ਹੋਈ ਹੈ। ਇਨ੍ਹਾਂ ਦੀ ਉਮਰ 20-22 ਸਾਲ ਦੇ ਵਿਚਾਲੇ ਦੱਸੀ ਜਾ ਰਹੀ ਹੈ। ਚਾਰੇ ਨੌਜਵਾਨ ਇਕੋ ਪਿੰਡ ਮਿੱਢੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਸਨ। 
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨਾਂ 'ਚੋਂ ਗੁਰਪ੍ਰੀਤ ਸਿੰਘ ਦਾ ਵਿਆਹ ਹੋਇਆ ਸੀ ਜਦਕਿ ਬਾਕੀ ਅਜੇ ਕੁਆਰੇ ਸਨ। ਗੋਤਾਖੋਰਾਂ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ਸਮੇਦ ਬਰਾਮਦ ਕਰ ਲਈਆਂ ਹਨ। ਜਾਣਕਾਰੀ ਮੁਤਾਬਕ ਚਾਰੇ ਨੌਜਵਾਨ ਕੰਬਾਈਨ ਚਲਾਉਣ ਦਾ ਕੰਮ ਕਰਦੇ ਸਨ ਅਤੇ ਮੱਧ ਪ੍ਰਦੇਸ਼ 'ਚ ਕੰਮ ਕਰਨ ਉਪਰੰਤ ਵਾਪਸ ਪਰਤੇ ਰਹੇ ਸਨ।


author

Gurminder Singh

Content Editor

Related News