ਤਲਵੰਡੀ ਭੰਗੇਰੀਆਂ ਵਿਖੇ ਨਹਿਰੀ ਸੂਆ ਟੁੱਟਿਆ, ਕਿਸਾਨਾਂ ਦੇ ਖੇਤਾਂ ਵਿਚ ਭਰਿਆ ਪਾਣੀ

Saturday, Jun 29, 2024 - 05:30 AM (IST)

ਮੋਗਾ (ਗੋਪੀ ਰਾਊਕੇ) - ਮੋਗਾ ਜ਼ਿਲੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਲੱਗੀ ਰਾਤ ਨਹਿਰੀ ਸੂਆ ਟੁੱਟਣ ਕਰ ਕੇ ਕਿਸਾਨਾਂ ਦੇ ਖੇਤਾਂ ਵਿਚ ਪਾਣੀ ਭਰ ਗਿਆ ਹੈ, ਇਸ ਤਰ੍ਹਾਂ ਦੀ ਬਣੀ ਸਥਿਤੀ ਕਰ ਕੇ ਜਿੱਥੇ ਝੋਨੇ ਦੇ ਖ਼ੇਤ ਡੁੱਬਣ ਕਰ ਕੇ ਸਾਉਣੀ ਦੀ ਮੁੱਖ ਫ਼ਸਲ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਹਰੇ ਚਾਰੇ ਦੇ ਖ਼ੇਤਾਂ ਵਿਚ ਵੀ ਪਾਣੀ ਭਰ ਗਿਆ ਹੈ। 

ਇਹ ਵੀ ਪੜ੍ਹੋ- ਮਾਪਿਆਂ ਦੀ ਅਣਗਿਹਲੀ ਕਾਰਨ ਗਈ 11 ਮਹੀਨੇ ਦੀ ਬੱਚੀ ਦੀ ਜਾਨ, ਪਾਣੀ ਨਾਲ ਭਰੀ ਬਾਲਟੀ 'ਚ ਡਿੱਗੀ

ਕਿਸਾਨਾਂ ਦਾ ਦੋਸ਼ ਹੈ ਕਿ ਸੂਏ ਅਤੇ ਕੱਸੀਆਂ ਦੀ ਸਫ਼ਾਈ ਨਾ ਹੋਣ ਕਰ ਕੇ ਇਹ ਸੂਆ ਟੁੱਟਿਆ ਹੈ ਅਤੇ ਹੁਣ ਇਸ ਨੂੰ ਟੁੱਟਿਆ 24 ਘੰਟੇ ਦਾ ਸਮਾਂ ਹੋ ਗਿਆ ਹੈ, ਪਰ ਹਾਲੇ ਤੱਕ ਕਿਸਾਨਾਂ ਦੀ ਸਮੱਸਿਆਂ ਦਾ ਹੱਲ ਨਹੀਂ ਹੋਇਆ ਹੈ। ਪਿੰਡ ਦੇ ਕਿਸਾਨਾਂ ਅਵਤਾਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਕਿਹਾ ਕਿ ਸੂਏ ਦੀ ਪਟੜੀ ਟੁੱਟਣ ਨਾਲ ਇਕੱਲੇ ਖ਼ੇਤਾਂ ਨਹੀਂ ਸਗੋਂ ਘਰਾਂ ਵਿਚ ਵੀ ਪਾਣੀ ਵੜ੍ਹ ਗਿਆ ਹੈ।

ਇਹ ਵੀ ਪੜ੍ਹੋ- ਦੁਖਦਾਈ ਖ਼ਬਰ: ਕੈਨੇਡਾ 'ਚ ਸੜਕ ਹਾਦਸੇ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਉਨ੍ਹਾਂ ਦੱਸਿਆ ਕਿ ਫ਼ਸਲਾਂ ਵਿਚ ਗੋਡੇ-ਗੋਡੇ ਪਾਣੀ ਵੜਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਲਗਾਤਾਰ ਸੂਏ ਨੂੰ ਪੱਕੇ ਕਰਨ ਦੇ ਦਾਅਵੇ ਕੀਤੇ, ਪਰ ਅੱਜ ਸੂਆ ਪੱਕਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਨਾ ਹੋਣ ਕਰ ਕੇ ਨਾ ਤਾਂ ਟੇਲਾਂ ਤੱਕ ਪਾਣੀ ਪੁੱਜਦਾ ਹੈ, ਸਗੋਂ ਇਹ ਪਿੱਛੇ ਮੋਘਿਆਂ ਨੇੜਿਓਂ ਹੀ ਓਵਰਫ਼ਲੋਅ ਹੋ ਕੇ ਟੁੱਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਲੀਆਂ ਵਿਚ ਪਾਣੀ ਫ਼ਿਰ ਰਿਹਾ ਹੈ, ਜਿਸ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ।

ਹੋਰਨਾਂ ਕਿਸਾਨਾਂ ਨੇ ਦੱਸਿਆ ਕਿ ਸੂਏ ਨੂੰ ਪੂਰਨ ਲਈ ਕਿਸਾਨਾਂ ਵੱਲੋਂ ਆਪਣੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਆ ਟੁੱਟਣ ਤੋਂ ਤੁਰੰਤ ਬਾਅਦ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੱਸਿਆਂ ਤੋਂ ਜਾਣੂੰ ਕਰਵਾਇਆਂ ਗਿਆ ਸੀ, ਪਰ ਲੰਮਾਂ ਸਮਾਂ ਬੀਤਣ ’ਤੇ ਵੀ ਕਿਸਾਨਾਂ ਦੀ ਸਮੱਸਿਆਂ ਦੇ ਹੱਲ ਲਈ ਕੋਈ ਅਧਿਕਾਰੀ ਅੱਗੇ ਨਹੀਂ ਆਇਆ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਇਸ ਪਾਣੀ ਦੀ ਮਾਰ ਕਰ ਕੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਭਰਪਾਈ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਏਅਰਪੋਰਟ ਹਾਦਸਾ: ਕੇਂਦਰੀ ਮੰਤਰੀ ਦਾ ਐਲਾਨ, ਰੱਦ ਹੋਈਆਂ ਉਡਾਣਾਂ ਦੇ ਸਾਰੇ ਪੈਸੇ ਯਾਤਰੀਆਂ ਨੂੰ ਮਿਲਣਗੇ ਵਾਪਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News