ਸਾਦਿਕ ’ਚ ਕੁੜੀ-ਮੁੰਡੇ ਵਲੋਂ ਇਕੱਠਿਆਂ ਨਹਿਰ ’ਚ ਛਾਲ ਮਾਰੇ ਜਾਣ ਦੀ ਖ਼ਬਰ, ਮੌਕੇ ’ਤੇ ਪਹੁੰਚਿਆ ਪਰਿਵਾਰ

Saturday, Jul 24, 2021 - 06:24 PM (IST)

ਸਾਦਿਕ ’ਚ ਕੁੜੀ-ਮੁੰਡੇ ਵਲੋਂ ਇਕੱਠਿਆਂ ਨਹਿਰ ’ਚ ਛਾਲ ਮਾਰੇ ਜਾਣ ਦੀ ਖ਼ਬਰ, ਮੌਕੇ ’ਤੇ ਪਹੁੰਚਿਆ ਪਰਿਵਾਰ

ਸਾਦਿਕ (ਪਰਮਜੀਤ) : ਅੱਜ ਸਵੇਰੇ ਸਾਦਿਕ ਤੋਂ ਥੋੜੀ ਦੂਰ ਪਿੰਡੀ ਬਲੋਚਾਂ ਪਿੰਡ ਕੋਲੋਂ ਲੰਘਦੀ ਗੰਗ ਕੈਨਾਲ ਵਿਚ ਇਕ ਕੁੜੀ-ਮੁੰਡੇ ਵੱਲੋਂ ਛਾਲ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪਰ ਹਾਲੇ ਤੱਕ ਅਜਿਹਾ ਕੋਈ ਵਿਅਕਤੀ ਨਹੀਂ ਮਿਲਿਆ ਜਿਸ ਨੇ ਦੋਹਾਂ ਨੂੰ ਛਾਲ ਮਾਰਦਿਆਂ ਦੇਖਿਆ ਹੋਵੇ। ਮੌਕੇ ’ਤੇ ਕਿਸੇ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਇਸ ਜਾਣਕਾਰੀ ਦਿੱਤੀ ਗਈ ਸੀ ਕਿ ਦੋਹਾਂ ਦੇ ਨਹਿਰ ਵਿਚ ਛਾਲ ਮਾਰਨ ਤੋਂ ਬਾਅਦ ਮੋਟਰਸਾਈਕਲ ਪੱਟੜੀ ’ਤੇ ਖੜ੍ਹਾ ਹੈ ਅਤੇ ਕੋਲ ਚੱਪਲਾਂ ਪਈਆਂ ਹਨ।

ਇਹ ਵੀ ਪੜ੍ਹੋ : 84 ਸਾਲਾ ਬਜ਼ੁਰਗ ਨੂੰ ਜਬਰ-ਜ਼ਿਨਾਹ ਤੋਂ ਬਾਅਦ ਕਤਲ ਕਰਨ ਵਾਲੇ ਨੂੰ ਗੁਰਦਾਸਪੁਰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਉਧਰ ਸੂਚਨਾ ਮਿਲਦੇ ਹੀ ਥਾਣਾ ਸਾਦਿਕ ਦੀ ਪੁਲਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਮੋਟਰ ਸਾਈਕਲ ਨੰ. ਪੀ.ਬੀ.04 ਏਸੀ 3682 ਸਪਲੈਂਡਰ ਨੂੰ  ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਤਫਤੀਸ਼ ਸ਼ੁਰੂ ਕਰਦਿਆਂ ਮੋਟਰਸਾਈਕਲ ਮਾਲਕ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਜਾਂਚ ਅੱਗੇ ਤੋਰੀ ਜਾ ਸਕੇ। ਭਰੋਸੇਯੋਗ ਸੂਤਰਾਂ ਤੋਂ ਲੱਗਾ ਹੈ ਕਿ ਕੁੜੀ ਸਾਦਿਕ ਅਤੇ ਮੁੰਡਾ ਮਨਪ੍ਰੀਤ ਸਿੰਘ ਵਾਸੀ ਸੰਗਤਪੁਰਾ ਦਾ ਦੱਸਿਆ ਜਾ ਰਿਹਾ ਹੈ। ਲੜਕੇ ਦੇ ਪਰਿਵਾਰਕ ਮੈਂਬਰ ਨਹਿਰ ’ਤੇ ਪੁੱਜ ਗਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬੇਅਦਬੀ ਮਾਮਲੇ ’ਚ ਤਿੰਨ ਡੇਰਾ ਪ੍ਰੇਮੀਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News