ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Sunday, Feb 11, 2018 - 01:55 PM (IST)

ਗੁਰਦਾਸਪੁਰ (ਦੀਪਕ, ਵਿਨੋਦ) - ਦੀਨਾਨਗਰ ਪੁਲਸ ਸਟੇਸ਼ਨ ਅਧੀਨ ਆਉਂਦੇ ਪਿੰਡ ਧਰਮਾਈ ਨਜ਼ਦੀਕ ਦੋਆਬ ਨਹਿਰ 'ਚੋਂ ਇਕ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਪੁਲਸ ਸਟੇਸ਼ਨ ਇੰਚਾਰਜ਼ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਪਿੰਡ ਧਰਮਾਈ ਦੇ ਲੋਕਾਂ ਨੇ ਨਹਿਰ 'ਚ ਤੈਰਦੀ ਹੋਈ ਲਾਸ਼ ਦੇਖੀ ਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ। ਪੁਲਸ ਨੇ ਲਾਸ਼ ਨੂੰ ਲੋਕਾਂ ਦੀ ਮਦਦ ਨਾਲ ਨਹਿਰ 'ਚੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਲਾਸ਼ ਬਹੁਤ ਬੁਰੀ ਤਰ੍ਹਾਂ ਗਲ ਚੁੱਕੀ ਹੈ, ਜਿਸ ਕਰਨ ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ ਤੇ ਲਾਸ਼ ਨੂੰ ਦੇਖਕੇ ਲੱਗਦਾ ਹੈ ਕਿ ਇਹ ਘੱਟ ਤੋਂ ਘੱਟ 10 ਦਿਨ ਤੋਂ ਪਾਣੀ 'ਚ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਠਾਨਕੋਟ ਦੇ ਪੁਲਸ ਸਟੇਸ਼ਨ ਨੂੰ ਸੰਦੇਸ਼ ਭੇਜ ਕੇ ਜਾਣਕਾਰੀ ਮੰਗੀ ਗਈ ਹੈ ਤਾਂ ਜੋ ਲਾਸ਼ ਦੀ ਪਹਿਚਾਣ ਹੋ ਸਕੇ। ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਹਸਪਤਾਲ 'ਚ ਭੇਜਿਆ ਗਿਆ ਹੈ।


Related News