ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈ ਕੇ ''ਆਪ'' ਆਗੂਆਂ ਨੇ ਦਿੱਤਾ ਮੰਗ ਪੱਤਰ

Wednesday, Aug 02, 2017 - 01:33 PM (IST)

ਜਲੰਧਰ(ਬੁਲੰਦ)— ਆਮ ਆਦਮੀ ਪਾਰਟੀ ਦੇ ਆਗੂ ਐੱਚ. ਐੱਸ. ਵਾਲੀਆ ਸਣੇ ਹੋਰ ਆਗੂਆਂ ਨੇ ਡੀ. ਸੀ. ਨੂੰ ਮੰਗ ਪੱਤਰ ਸੌਂਪ ਕੇ ਲਗਾਤਾਰ ਹੇਠਾਂ ਡਿੱਗਦੇ ਨਹਿਰੀ ਪਾਣੀ ਦੇ ਪੱਧਰ ਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਗਰੀਹਾਂ ਅਤੇ ਸਰੀਂਹ ਪਿੰਡਾਂ ਵਲੋਂ ਆਉਣ ਵਾਲੀ ਨਹਿਰ, ਜੋ ਕਾਫੀ ਪਿੰਡਾਂ ਵਿਚੋਂ ਹੋ ਕੇ ਲੰਘਦੀ ਹੈ, ਦਾ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ, ਜਿਸ ਕਾਰਨ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਨੂੰ ਖੇਤੀ ਲਈ ਪਾਣੀ ਨਹੀਂ ਮਿਲ ਰਿਹਾ। ਇਸ ਸੰਬੰਧ ਵਿਚ ਕਿਸਾਨਾਂ ਨੇ ਨਹਿਰੀ ਵਿਭਾਗ ਦੇ ਐਕਸੀਅਨ ਨੂੰ ਕਈ ਵਾਰ ਸ਼ਿਕਾਇਤ ਕੀਤੀ ਹੈ ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਦੋਂ ਉਹ ਨਹਿਰੀ ਵਿਭਾਗ ਅਧਿਕਾਰੀਆਂ ਨੂੰ ਮਿਲਣ ਗਏ ਤਾਂ ਉਹ ਆਫਿਸ ਛੱਡ ਕੇ ਚਲੇ ਗਏ। ਉਨ੍ਹਾਂ ਡੀ. ਸੀ. ਕੋਲ ਮੰਗ ਕੀਤੀ ਗਈ ਕਿ ਨਹਿਰੀ ਵਿਭਾਗ ਦੇ ਅਧਿਕਾਰੀਆਂ 'ਤੇ ਵੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਨ ਦੀ ਆਦਤ ਪਾਉਣ। ਇਸ ਮੌਕੇ ਜ. ਕਸ਼ਮੀਰ ਸਿੰਘ, ਨਿਰਮਲ ਸਿੰਘ, ਗੁਰਮੇਲ ਸਿੰਘ, ਸਰਬਜੀਤ ਸਿੰਘ ਅਤੇ ਬਲਜੀਤ ਸਿੰਘ ਵੀ ਮੌਜੂਦ ਸਨ।


Related News