ਨਹਿਰ ’ਚੋਂ ਦੋ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ

Wednesday, Mar 23, 2022 - 05:00 PM (IST)

ਨਹਿਰ ’ਚੋਂ ਦੋ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ

ਅਬੋਹਰ (ਸੁਨੀਲ) : ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਖਾਟਵਾਂ ਕੋਲੋਂ ਲੰਘਦੀ ਨਹਿਰ ਵਿਚ ਅੱਜ 2 ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਲਾਸ਼ਾਂ ਮਿਲਣ ਦੀ ਸੂਚਨਾ ਮਿਲਦੇ ਹੀ ਥਾਣਾ ਬਹਾਵਵਾਲਾ ਪੁਲਸ ਨੇ ਸੰਸਥਾ ਨਰ ਸੇਵਾ ਦੇ ਮੈਂਬਰਾਂ ਦੇ ਸਹਿਯੋਗ ਨਾਲ ਦੋਵਾਂ ਲਾਸ਼ਾਂ ਨੂੰ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ।

ਨਰ ਸੇਵਾ ਸੰਸਥਾ ਪ੍ਰਧਾਨ ਰਾਜੂ ਚਰਾਇਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖਾਟਵਾਂ ਕੋਲ ਨਹਿਰ ਵਿਚ 2 ਲੋਕਾਂ ਦੀਆਂ ਲਾਸ਼ਾਂ ਪਈਆਂ ਹਨ। ਜਿਸ ’ਤੇ ਸੰਸਥਾ ਮੈਂਬਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਮੌਕੇ ’ਤੇ ਪਹੁੰਚੇ ਅਤੇ ਪੁਲਸ ਸਾਹਮਣੇ ਲਾਸ਼ਾਂ ਨੂੰ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਪਹੁੰਚਾਇਆ। ਥਾਣਾ ਬਹਾਵਵਾਲਾ ਦੇ ਹੈੱਡ ਕਾਂਸਟੇਬਲ ਜਗਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਲਾਸ਼ਾਂ ਨੂੰ 72 ਘੰਟਿਆਂ ਤੱਕ ਪਛਾਣ ਲਈ ਮੋਰਚਰੀ ਵਿਚ ਰਖਿਆ ਗਿਆ ਹੈ।


author

Gurminder Singh

Content Editor

Related News