ਮਾਨਸਾ ''ਚ ਤੇਜ਼ੀ ਨਾਲ ਪੈਰ ਪਸਾਰ ਰਹੀ ਕੈਂਸਰ ਦੀ ਬਿਮਾਰੀ ਨੂੰ ਬ੍ਰੇਕਾਂ ਲਾਉਣ ਲਈ ਸਿਹਤ ਵਿਭਾਗ ਸਰਗਰਮ

Wednesday, Mar 07, 2018 - 07:20 PM (IST)

ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲੇ ਅੰਦਰ ਬੜੀ ਤੇਜ਼ੀ ਨਾਲ ਪੈਰ ਪਸਾਰ ਰਹੀ ਕੈਂਸਰ ਦੀ ਬਿਮਾਰੀ ਨੂੰ ਬ੍ਰੇਕਾਂ ਲਾਉਣ ਲਈ ਡਿਪਟੀ ਕਮਿਸ਼ਨਰ ਧਰਮਪਾਲ ਗੁਪਤਾ ਦੇ ਹੁਕਮਾਂ 'ਤੇ ਸਿਹਤ ਵਿਭਾਗ ਵੱਲੋਂ ਪੂਰੀ ਚੌਕਸੀ ਨਾਲ ਵੱਡੀ ਪੱਧਰ 'ਤੇ ਖਾÎਣ ਪੀਣ ਵਾਲੀਆਂ ਦੁਕਾਨਾਂ ਤੇ ਰੇਹੜੀਆਂ 'ਤੇ ਛਾਪੇਮਾਰੀ ਕਰਕੇ ਠੋਸ ਕਦਮ ਉਠਾਏ ਜਾ ਰਹੇ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਇਸੇ ਤਰ੍ਹਾਂ ਛਾਪੇਮਾਰੀ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।  
ਸਿਹਤ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਛਾਪੇਮਾਰੀ
ਬੁੱਧਵਾਰ ਨੂੰ ਪਹਿਲੇ ਗੇੜ 'ਚ ਸਿਹਤ ਵਿਭਾਗ ਨੇ ਸ਼ਹਿਰ ਦੇ ਬੱਸ ਸਟੈਂਡ, ਤਿੰਨਕੋਨੀ, ਰੇਲਵੇ ਫਾਟਕ, ਹਲਵਾਈ, ਰੇਹੜੀਆਂ ਵਾਲੇ, ਨਾਨਵੇਜ ਵਾਲੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ। ਉਨ੍ਹਾਂ ਦੀਆਂ ਦੁਕਾਨਾਂ 'ਤੇ ਕਈ ਤਰ੍ਹਾਂ•ਦੀਆਂ ਊਣਤਾਈਆਂ ਪਾਈਆਂ ਗਈਆਂ। ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਉਨ੍ਹਾਂ ਨੂੰ ਤਾੜਨਾ ਕੀਤੀ ਕਿ ਉਹ ਨਿਯਮਾਂ ਅਨੁਸਾਰ ਖਾਣ-ਪੀਣ ਵਾਲੀਆਂ ਚੀਜ਼ਾਂ ਵੇਚਣ ਦੀ ਵਿਕਰੀ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨਾਂ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਰਜਿਸਟਰਡ ਨਾ ਹੋਣ ਤੇ 6 ਮਹੀਨੇ ਦੀ ਕੈਦ ਜਾਂ 1 ਸਾਲ ਦੀ ਸਜ਼ਾ ਅਤੇ 5 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ।
ਸਿਵਲ ਸਰਜਨ ਦਾ ਪੱਖ
ਸਿਵਲ ਸਰਜਨ ਮਾਨਸਾ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਕੈਂਸਰ ਦੀ ਬਿਮਾਰੀ ਨੂੰ ਠੱਲਣ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਇਸ ਬਿਮਾਰੀ ਨੂੰ ਸਮੇਂ ਸਿਰ ਕਾਬੂ ਪਾਉÎਣ ਲਈ ਲੋਕਾਂ ਨਾਲ ਲਗਾਤਾਰ ਤਾਲਮੇਲ ਕਰਕੇ ਜਾਗਰੂਕ ਵੀ ਕੀਤਾ ਜਾਵੇਗਾ। ਜ਼ਿਲੇ ਭਰ 'ਚ ਕੈਂਸਰ ਦੀ ਬਿਮਾਰੀ ਦੀ ਰੋਕਥਾਮ ਅਤੇ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਘੱਟ ਕਰਨ ਲਈ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਤਹਿਤ ਖਾਣ-ਪੀਣ ਵਾਲੀਆਂ ਗੁਣਵੰਤਾ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਗਿਆਨਕ ਅਧਿਐਨ ਤੋਂ ਇਹ ਪਾਇਆ ਗਿਆ ਕਿ ਆਧੁਨਿਕ ਜੀਵਨ ਸ਼ੈਲੀ ਖਾਣ ਪੀਣ ਬਾਰੇ ਅਧੂਰੀ ਜਾਣਕਾਰੀ, ਅੱਧ ਪੱਕਿਆ ਮਾਸਾਹਾਰੀ ਭੋਜਨ, ਕਸਰਤ ਦੀ ਘਾਟ, ਸਹੀ ਮਾਪਦੰਡਾਂ ਵਾਲਾ ਖਾਣਾ ਨਾ ਖਾਣਾ, ਮੋਟਾਪਾ, ਤੰਬਾਕੂ, ਸ਼ਰਾਬ ਦਾ ਸੇਵਨ, ਜੰਕ ਫੂਡ, ਖਾਣ ਪੀਣ ਦੀਆਂ ਵਸਤੂਆਂ ਨੂੰ ਅਖਬਾਰ ਸਿੰਘ ਲਪੇਟਣਾ ਅਤੇ ਆਪਣੇ ਪ੍ਰਾਈਵੇਟ ਪਾਰਟਸ ਦੀ ਹਾਈਜੀਨ ਠੀਕ ਨਾ ਰੱਖਣਾ ਵੀ ਕੈਂਸਰ ਦੇ ਮੁੱਖ ਕਾਰਨ ਹਨ।


Related News