ਪੰਜਾਬ ’ਚ ਕੈਂਸਰ ਨੂੂੰ ਲੈ ਕੇ ਡਰਾਉਣੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ
Monday, Dec 29, 2025 - 02:58 PM (IST)
ਅੰਮ੍ਰਿਤਸਰ (ਦਲਜੀਤ)- ਕੈਂਸਰ ਦੀ ਬੀਮਾਰੀ ਲਗਾਤਾਰ ਤੇਜ਼ੀ ਨਾਲ ਪੰਜਾਬ ਵਿਚ ਪੈਰ ਪਸਾਰ ਦੀ ਜਾ ਰਹੀ ਹੈ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਕਾਸ ਸਥਿਤ ਸਟੇਟ ਕੈਂਸਰ ਇੰਸਟੀਟਿਊਟ ਦੇ ਵਿਚ ਰੋਜ਼ਾਨਾ 60 ਤੋਂ 70 ਨਵੇਂ ਮਰੀਜ਼ ਇਲਾਜ ਲਈ ਆ ਰਹੇ ਹਨ। ਇੰਸਟੀਚਿਊਟ ਵਿਚ ਪੰਜਾਬ ਅਤੇ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਮਰੀਜ਼ਾਂ ਨੂੰ ਵਧੀਆ ਇਲਾਜ ਦੇ ਕੇ ਨਵੀਂ ਮਿਸਾਲ ਪੈਦਾ ਕੀਤੀ ਜਾ ਰਹੀ ਹੈ। ਇੰਸਟੀਚਿਊਟ ਦੇ ਮੁਖੀ ਡਾਕਟਰ ਰਾਜੀਵ ਦੇਵਗਨ ਦੀ ਅਗਵਾਈ ਵਿਚ ਸਮੁੱਚਾ ਸਟਾਫ ਮਰੀਜ਼ਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੋ ਕੇ ਕੰਮ ਕਰ ਰਿਹਾ ਹੈ
ਇਹ ਵੀ ਪੜ੍ਹੋ- ਪੰਜਾਬ 'ਚ 1 ਜਨਵਰੀ ਵੱਡਾ ਅਲਰਟ, ਮੌਸਮ ਵਿਭਾਗ ਦੀ ਪੜ੍ਹੋ ਤਾਜ਼ਾ ਜਾਣਕਾਰੀ
ਜਾਣਕਾਰੀ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਬਣਾਇਆ ਗਿਆ ਹੈ। 150 ਬੈੱਡਾਂ ਦੇ ਕੈਂਸਰ ਇੰਸਟੀਚਿਊਟ ਵਿਚ ਜਿੱਥੇ ਮਰੀਜ਼ਾਂ ਦਾ ਸਫਲ ਇਲਾਜ ਹੋ ਰਿਹਾ ਹੈ, ਉਥੇ ਹੀ ਸਰਜਰੀ ਤੱਕ ਕੈਂਸਰ ਨਾਲ ਸੰਬੰਧਤ ਕੀਤੀ ਜਾ ਰਹੀ ਹੈ। ਹਰ ਇਕ ਪ੍ਰਕਾਰ ਦੇ ਡਾਕਟਰ ਇੰਸਟੀਚਿਊਟ ਵਿਚ ਟੀਮ ਵਰਕ ਨਾਲ ਮਰੀਜ਼ਾਂ ਦੀ ਬੀਮਾਰੀ ਦੀ ਰੋਕਥਾਮ ਲਈ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
ਇੰਸਟੀਚਿਊਟ ਵਿਚ ਰੋਜ਼ਾਨਾ 60 ਤੋਂ 70 ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ ਜਦਕਿ ਹਰ ਮਹੀਨੇ 2000 ਦੇ ਕਰੀਬ ਮਰੀਜ਼ ਇੰਸਟੀਚਿਊਟ ਵਿਚ ਆ ਕੇ ਸਫਲ ਇਲਾਜ ਪਾ ਰਹੇ ਹਨ। ਇੰਸਟੀਚਿਊਟ ਦਾ ਫਾਇਦਾ ਪੰਜਾਬ ਤੋਂ ਇਲਾਵਾ ਬਾਹਰੀ ਸੂਬਿਆਂ ਦੇ ਕੈਂਸਰ ਨਾਲ ਜੂਝ ਰਹੇ ਮਰੀਜ਼ਾਂ ਨੂੰ ਵੀ ਭਰਪੂਰ ਹੋ ਰਿਹਾ ਹੈ ਪਰ ਹੁਣ ਜ਼ਿਆਦਾ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਗੁਰਦਾਸਪੁਰ, ਪਠਾਨਕੋਟ ਆਦਿ ਜ਼ਿਲ੍ਹਿਆਂ ਦੇ ਲੋਕ ਕਾਫੀ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਧੁੰਦ ਦੇ ਕਹਿਰ ਨੇ ਵਿਛਾਏ ਸੱਥਰ, ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ, ਤਬਾਹ ਹੋ ਗਿਆ ਪੂਰਾ ਘਰ
ਡੇਢ ਲੱਖ ਤੱਕ ਦਾ ਮੁਫਤ ਇਲਾਜ ਮਰੀਜ਼ਾਂ ਲਈ ਬਣਿਆ ਵਰਦਾਨ
ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਮਰੀਜ਼ਾਂ ਲਈ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਗਿਆ। ਡੇਢ ਲੱਖ ਤੱਕ ਦਾ ਮੁਫਤ ਇਲਾਜ ਇਕ ਵਰਦਾਨ ਸਾਬਿਤ ਹੋ ਰਿਹਾ ਹੈ। ਮਰੀਜ਼ ਪਹਿਲਾਂ ਹੀ ਬੀਮਾਰੀ ਦੀ ਸਮੱਸਿਆ ਕਾਰਨ ਪ੍ਰੇਸ਼ਾਨ ਹੁੰਦੇ ਹਨ। ਦੂਸਰਾ ਉਨ੍ਹਾਂ ਕੋਲ ਪੈਸਾ ਨਾ ਹੋਣ ਕਾਰਨ ਉਨ੍ਹਾਂ ਦੀ ਬੀਮਾਰੀ ਹੋਰ ਵੱਧ ਜਾਂਦੀ ਹੈ ਪਰ ਅਜਿਹੇ ਵਿਚ ਡੇਢ ਲੱਖ ਰੁਪਏ ਤੱਕ ਦਾ ਮੁਫਤ ਇਲਾਜ ਉਨ੍ਹਾਂ ਲਈ ਕਾਫੀ ਕਾਰਾਗਰ ਸਾਬਿਤ ਹੋ ਰਿਹਾ ਹੈ।
ਇੰਸਟੀਚਿਊਟ ’ਚ ਜਲਦ ਸ਼ੁਰੂ ਹੋਵੇਗੀ ਮੈਮੋਗ੍ਰਾਫੀ ਅਤੇ ਬ੍ਰੈਸਟ ਕੈਂਸਰ ਦਾ ਇਲਾਜ
ਇੰਸਟੀਚਿਊਟ ਦੇ ਮੁਖੀ ਡਾਕਟਰ ਰਾਜੀਵ ਦੇਵਗਨ ਨੇ ਦੱਸਿਆ ਕਿ ਜਲਦ ਹੀ ਮੈਮੋਗ੍ਰਾਫੀ ਅਤੇ ਬ੍ਰੈਸਟ ਕੈਂਸਰ ਦਾ ਇਲਾਜ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਵਿਚ ਪੰਜਾਬ ਸਰਕਾਰ ਵੱਲੋਂ ਅਤੀ ਆਧੁਨਿਕ ਤਕਨੀਕਾਂ ਨਾਲ ਲੈਸ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਪ੍ਰਕਾਰ ਦੇ ਕੈਂਸਰ ਦੇ ਇਲਾਜ ਲਈ ਇੰਸਟੀਚਿਊਟ ਦੇ ਮਾਧਿਅਮ ਰਾਹੀਂ ਸਰਜਰੀ ਦੀ ਸਹੂਲਤ ਵੀ ਮੁਹੱਈਆ ਹੈ। ਮਾਹਿਰ ਡਾਕਟਰਾਂ ਵੱਲੋਂ ਸਰਜਰੀ ਕਰ ਕੇ ਮਰੀਜ਼ ਦੇ ਕੈਂਸਰ ਬਚਾਅ ਲਈ ਕੰਮ ਕੀਤਾ ਜਾਂਦਾ ਹੈ। ਸਰਜਰੀ ਵਾਰਡ ਨੰਬਰ 1 ਵਿਚ ਮਰੀਜ਼ਾਂ ਨੂੰ ਦਾਖਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਨਵੀਂ ਬਣੀ ਬਿਲਡਿੰਗ ਵਿਚ ਵੀ ਜਲਦ ਹੀ ਮਰੀਜ਼ਾਂ ਨੂੰ ਦਾਖਲ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
