ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ 'ਚ ਲਾਇਆ ਕੈਂਸਰ ਜਾਂਚ ਕੈਂਪ, ਜੈਪੁਰ ਤੋਂ ਆਈ ਟੀਮ ਨੇ ਕੀਤੀ ਮਰੀਜ਼ਾਂ ਦੀ ਜਾਂਚ
Saturday, May 23, 2026 - 03:29 AM (IST)
ਅੰਮ੍ਰਿਤਸਰ (ਸਰਬਜੀਤ) : ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਦੀ ਅਗਵਾਈ ਹੇਠ ਵਿਸ਼ੇਸ਼ ਕੈਂਸਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਜੈਪੁਰ ਤੋਂ ਪਹੁੰਚੇ ਪ੍ਰਸਿੱਧ ਕੈਂਸਰ ਰੋਗ ਮਾਹਿਰ ਡਾ. ਜਿਤੇਂਦਰ ਪਲਾਹਾਜਾਨੀ ਐੱਮਬੀਬੀਐੱਸ, ਐੱਮਡੀ, ਡੀਐੱਮ (ਓਨਕੋਲੋਜੀ) ਅਤੇ ਐਚਐਸਜੀ ਹਸਪਤਾਲ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਕੈਂਪ ਵਿੱਚ ਕਰੀਬ 20 ਕੈਂਸਰ ਮਰੀਜ਼ਾਂ ਨੇ ਆਪਣਾ ਮੈਡੀਕਲ ਚੈੱਕਅਪ ਕਰਵਾਇਆ ਅਤੇ ਡਾਕਟਰਾਂ ਤੋਂ ਬਿਮਾਰੀ ਸਬੰਧੀ ਜ਼ਰੂਰੀ ਸਲਾਹ ਲਈ। ਡਾਕਟਰਾਂ ਨੇ ਮਰੀਜ਼ਾਂ ਨੂੰ ਸਮੇਂ ਸਿਰ ਜਾਂਚ ਅਤੇ ਇਲਾਜ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ।
ਇਹ ਵੀ ਪੜ੍ਹੋ : ਬੇਕਾਬੂ ਹੋਈ Fortuner ਨੇ Duster, Baleno ਤੇ Brezza ਗੱਡੀਆਂ ਨੂੰ ਮਾਰੀ ਟੱਕਰ
ਇਸ ਮੌਕੇ ਟਰੱਸਟ ਦੇ ਮੈਂਬਰ ਓਂਕਾਰ ਸਿੰਘ ਪੱਪੂ, ਜਗਮੋਹਨ ਸਿੰਘ, ਸੁਖਵਿੰਦਰ ਸਿੰਘ ਗੋਗਾ ਵੀਰ ਜੀ, ਮੈਨੇਜਰ ਦਲਵੀਰ ਸਿੰਘ, ਪਰਮਜੀਤ ਸਿੰਘ, ਗਗਨਦੀਪ ਸਿੰਘ ਅਤੇ ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰ ਹਾਜ਼ਰ ਸਨ। ਹਸਪਤਾਲ ਪ੍ਰਬੰਧਕਾਂ ਨੇ ਕਿਹਾ ਕਿ ਸਮਾਜ ਦੀ ਭਲਾਈ ਲਈ ਇਸ ਤਰ੍ਹਾਂ ਦੇ ਸਿਹਤ ਕੈਂਪ ਅੱਗੇ ਵੀ ਲਗਾਤਾਰ ਲਗਾਏ ਜਾਂਦੇ ਰਹਿਣਗੇ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਇੱਕ ਹੀ ਥਾਂ ਉਪਲਬਧ ਹੋ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
