ਅੱਤਵਾਦੀ ਹਮਲੇ ਦੇ ਵਿਰੋਧ ''ਚ ਕੈਂਡਲ ਮਾਰਚ

Thursday, Jul 13, 2017 - 01:08 AM (IST)

ਅੱਤਵਾਦੀ ਹਮਲੇ ਦੇ ਵਿਰੋਧ ''ਚ ਕੈਂਡਲ ਮਾਰਚ

ਮੁਕੇਰੀਆਂ,  (ਨਾਗਲਾ)-  ਸ਼੍ਰੀ ਅਮਰਨਾਥ ਯਾਤਰੀਆਂ ਦੀ ਅੱਤਵਾਦੀਆਂ ਵੱਲੋਂ ਕੀਤੀ ਗਈ ਹੱਤਿਆ ਦੇ ਵਿਰੋਧ 'ਚ ਭਗਵਾਨ ਵਾਲਮੀਕਿ ਨੌਜਵਾਨ ਸਭਾ ਵੱਲੋਂ ਸ਼ਾਂਤਮਈ ਢੰਗ ਨਾਲ ਕੈਂਡਲ ਮਾਰਚ ਕੱਢਿਆ ਗਿਆ। ਇਹ ਕੈਂਡਲ ਮਾਰਚ ਸਥਾਨਕ ਸਿਵਲ ਹਸਪਤਾਲ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰ 'ਚੋਂ ਹੁੰਦਾ ਹੋਇਆ ਸਮਾਪਤ ਹੋਇਆ। ਇਸ ਮੌਕੇ ਸਭਾ ਦੇ ਪ੍ਰਧਾਨ ਸੁਨੀਲ ਹੰਸ ਤੇ ਵਿਸ਼ਾਲ ਬੱਬੂ ਨੇ ਆਪਣੇ ਸੰਬੋਧਨ ਦੌਰਾਨ ਦੁੱਖ ਦੀ ਇਸ ਘੜੀ 'ਚ ਨੌਜਵਾਨ ਪੀੜ੍ਹੀ ਨੂੰ ਜਿੱਥੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ, ਉਥੇ ਹੀ ਉਨ੍ਹਾਂ ਘਟਨਾ ਦੇ ਦੋਸ਼ੀਆਂ ਨੂੰ ਦੇਖਦੇ ਹੀ ਗੋਲੀ ਮਾਰ ਦੇਣ ਦੀ ਮੰਗ ਕੀਤੀ।


Related News