ਪੰਜਾਬ ''ਚ ਬਸਪਾ ਨੂੰ ਵੱਡਾ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ ''ਆਪ'' ''ਚ ਸ਼ਾਮਲ
Wednesday, May 08, 2024 - 06:56 PM (IST)
ਹੁਸ਼ਿਆਰਪੁਰ/ਚੰਡੀਗੜ੍ਹ (ਵੈੱਬ ਡੈਸਕ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣ ਲਈ ਬਸਪਾ ਵੱਲੋਂ ਐਲਾਨੇ ਗਏ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਵਾਈ ਗਈ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ (ਰਾਖਵੇਂ) ਤੋਂ ਰਾਕੇਸ਼ ਸੁਮਨ ਨੂੰ ਬਸਪਾ ਦਾ ਉਮੀਦਵਾਰ ਬਣਾਇਆ ਹੋਇਆ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਹੋਇਆ ਵਿਅਕਤੀ ਦਾ ਕਤਲ, ਬੈੱਡ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼
ਸਿਆਸੀ ਪਿਛੋਕੜ ਨਾਲ ਸਬੰਧਤ ਰਾਕੇਸ਼ ਸੁਮਨ ਦੇ ਦਾਦਾ ਜੀ ਦੇ ਭਰਾ ਮਰਹੂਮ ਕਰਮ ਚੰਦ ਵਿਧਾਨ ਸਭਾ ਹੁਸ਼ਿਆਰਪੁਰ ਤੋਂ ਜ਼ਿਮਨੀ ਚੋਣ ਤਹਿਤ 1957 'ਚ ਕਾਂਗਰਸ ਨੂੰ 13000 ਵੋਟਾਂ ਨਾਲ ਹਰਾਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪਾਰਟੀ ਤੋਂ ਵਿਧਾਇਕ ਜਿੱਤੇ ਸਨ। ਉਨ੍ਹਾਂ ਦੇ ਪਿਤਾ ਨੇ ਫ਼ੌਜ ਵਿੱਚ ਮਿਲਟਰੀ ਇੰਜੀਨੀਅਰ ਸਰਵਿਸ ਵਿਚ ਸੇਵਾ ਕੀਤੀ ਹੈ। ਉਹ ਖ਼ੁਦ ਇਲਾਕੇ ਦੇ ਨਾਮਵਰ ਸਮਾਜ ਸੇਵੀ ਹਨ, ਜੋਕਿ ਰੋਕੀ ਨਿਕਨੇਮ ਦੇ ਨਾਮ ਨਾਲ ਮਸ਼ਹੂਰ ਨੌਜਵਾਨ ਆਗੂ ਹਨ।
ਇਹ ਵੀ ਪੜ੍ਹੋ- ਗੁਰਦੁਆਰਾ ਪਤਾਲਪੁਰੀ 'ਚ ਅਸਥੀਆਂ ਪ੍ਰਵਾਹ ਕਰਨ ਜਾਂਦੇ ਪਰਿਵਾਰ ਨਾਲ ਵਾਪਰਿਆ ਹਾਦਸਾ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8