ਫਿਰੋਜ਼ਪੁਰ ਦੇ ਇਨ੍ਹਾਂ ਪਿੰਡਾਂ ''ਚ ਲੱਗੇ ਬੈਨਰ, ਕਿਸੇ ਪਾਰਟੀ ਦਾ ਕੋਈ ਉਮੀਦਵਾਰ ਵੋਟ ਮੰਗਣ ਨਾ ਆਵੇ
Saturday, Jan 30, 2021 - 06:09 PM (IST)
ਫਿਰੋਜ਼ਪੁਰ (ਮਲਹੋਤਰਾ): ਨਗਰ ਕੌਂਸਲ ਚੋਣਾਂ ਦੇ ਲਈ ਜਿੱਥੇ ਰਾਜਨੀਤਿਕ ਪਾਰਟੀਆਂ ਦੀਆਂ ਸਰਗਰਮੀਆਂ ਹਾਲੇ ਕਛੂਆ ਚਾਲ ਚੱਲ ਰਹੀਆਂ ਹਨ, ਉਥੇ ਇਨ੍ਹਾਂ ਚੋਣਾਂ ’ਤੇ ਵੀ ਕਿਸਾਨ ਅੰਦੋਲਨ ਦਾ ਅਸਰ ਹੁਣੇ ਤੋਂ ਪੈਂਦਾ ਨਜ਼ਰ ਆਉਣ ਲੱਗਾ ਹੈ। ਫਿਰੋਜ਼ਪੁਰ ਸ਼ਹਿਰ ਦੇ ਭਾਰਤ ਨਗਰ ਦੀ ਗਲੀ ਨੰ: 1 ਦੇ ਲੋਕਾਂ ਵੱਲੋਂ ਇਨ੍ਹਾਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕਰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜਦ ਤੱਕ ਕਿਸਾਨ ਅੰਦੋਲਨ ਦਾ ਹੱਲ ਨਹੀਂ ਨਿਕਲਦਾ, ਉਹ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਸਮਰਥਨ ਨਹੀਂ ਕਰਨਗੇ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵਾਇਰਲ ਕਿਸਾਨ ਆਗੂ ਰਕੇਸ਼ ਟਕੈਤ ਦੀ ਭਾਵੁਕ ਅਪੀਲ ਨੇ ਹਾਸਲ ਕੀਤਾ ਭਾਰੀ ਸਮਰਥਨ
ਇਸ ਬੈਨਰ ’ਚ ਸਪੱਸ਼ਟ ਲਿਖਿਆ ਗਿਆ ਹੈ ਕਿ ਸਮੂਹ ਇਲਾਕਾ ਵਾਸੀ ਗਲੀ ਨੰ: 1 ਭਾਰਤ ਨਗਰ ਫਿਰੋਜ਼ਪੁਰ ਸ਼ਹਿਰ ਦੀ ਇਕ ਮੀਟਿੰਗ ਹੋਈ, ਜਿਸ ’ਚ ਇਹ ਫੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਕਿਸਾਨ ਸੰਘਰਸ਼ ਮੋਰਚੇ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਅਸੀਂ ਨਗਰ ਨਿਗਮ ਵੋਟਾਂ ਦਾ ਬਾਈਕਾਟ ਕਰਦੇ ਹਾਂ ਅਤੇ ਕਿਸੇ ਵੀ ਪਾਰਟੀ ਦਾ ਕੋਈ ਵੀ ਉਮੀਦਵਾਰ ਇਸ ਮੁਹੱਲੇ ’ਚ ਵੋਟ ਮੰਗਣ ਨਾ ਆਵੇ।
ਇਹ ਵੀ ਪੜ੍ਹੋ: ਪਤਨੀ ਦੀ ਮੌਤ ਤੋਂ ਬਾਅਦ ਸਾਲੀ ਨਾਲ ਰਚਾਇਆ ਵਿਆਹ,ਹੁਣ ਉਸ ਦੀ ਵੀ ਮਿਲੀ ਲਾਸ਼