ਜ਼ਿਲੇ ''ਚ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ''ਤੇ ਪਾਬੰਦੀ
Friday, May 17, 2019 - 06:52 PM (IST)

ਜਲਾਲਾਬਾਦ (ਸੇਤੀਆ) : ਜ਼ਿਲਾ ਮੈਜਿਸਟ੍ਰੇਟ ਮਨਪ੍ਰੀਤ ਸਿੰਘ ਛੱਤਵਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ 17 ਮਈ ਸ਼ਾਮ 6 ਵਜੇ ਤੋਂ ਬਾਅਦ ਵੱਖ-ਵੱਖ ਉਮੀਦਵਾਰਾਂ ਵੱਲੋਂ ਜ਼ਿਲੇ ਅੰਦਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਪੰਜਾਬ ਵਿਚ ਲੋਕ ਸਭਾ ਚੋਣਾ ਲਈ ਵੋਟਾਂ 19 ਮਈ ਨੂੰ ਪੈਣੀਆਂ ਹਨ ਅਤੇ 17 ਮਈ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਣਾ ਹੈ। ਇਸ ਲਈ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਵੀ ਪੰਜ ਤੋਂ ਪੰਜ ਵਿਅਕਤੀਆਂ ਦੇ ਅਣਅਧਿਕਾਰਤ ਇਕੱਠ ਕਰਕੇ, ਲਾਊਡ ਸਪੀਕਰ ਦੀ ਵਰਤੋਂ ਕਰਕੇ ਅਤੇ ਜਨਤਕ ਮੀਟਿੰਗ ਕਰਕੇ ਚੋਣ ਪ੍ਰਚਾਰ ਕੀਤਾ ਜਾਂਦਾ ਹੈ। ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਅਜਿਹਾ ਕਰਨ 'ਤੇ ਪਾਬੰਦੀ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੰਤਵ ਤਹਿਤ ਘਰ-ਘਰ ਜਾ ਕੇ ਪ੍ਰਚਾਰ ਕਰਨ 'ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।