ਅੰਮ੍ਰਿਤਸਰ ''ਚ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ, ਅੱਜ ਹੋਵੇਗੀ ਪੜਤਾਲ
Friday, Dec 13, 2024 - 04:06 PM (IST)
ਅੰਮ੍ਰਿਤਸਰ (ਨੀਰਜ)-ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ਲਈ ਇਕ ਪਾਸੇ ਜਿੱਥੇ 9 ਦਸੰਬਰ ਤੋਂ ਲੈ ਕੇ 11 ਦਸੰਬਰ ਤੱਕ ਸਿਰਫ 22 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ, ਉਥੇ ਹੀ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ 885 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਨਗਰ ਨਿਗਮ ਲਈ 709, ਨਗਰ ਪੰਚਾਇਤ ਅਤੇ ਨਗਰ ਕੌਂਸਲ ਲਈ 176 ਨਾਮਜ਼ਦਗੀ ਪੱਤਰ ਭਰੇ ਗਏ।
ਇਹ ਵੀ ਪੜ੍ਹੋ- ਪੁਲਸ ਕਸਟਡੀ 'ਚ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
ਵਿਭਾਗ ਵਾਰਡ ਗਿਣਤੀ ਕੁੱਲ ਨਾਮਜ਼ਦਗੀਆਂ
ਆਰ. ਟੀ. ਓ. 17 128
ਐੱਮ. ਡੀ. ਐੱਮ. 2 18 159
ਐੱਮ. ਡੀ. ਐੱਮ. 1 16 153
ਡੀ. ਆਰ.ਓ. 14 112
ਡੀ. ਡੀ. ਪੀ.ਓ. 20 157
ਕੁੱਲ 709
ਨਗਰ ਪੰਚਾਇਤ ਲਈ ਭਰੇ ਗਏ ਨਾਮਜ਼ਦਗੀ ਪੱਤਰ
ਬਾਬਾ ਬਕਾਲਾ 13 68
ਰਈਆ 1 6
ਰਾਜਾਸਾਂਸੀ 13 74
ਨਗਰ ਕੌਂਸ ਮਜੀਠਾ 1 7
ਅਜਨਾਲਾ 2 21
ਕੁੱਲ 176
ਇਹ ਵੀ ਪੜ੍ਹੋ- ਨਗਰ ਨਿਗਮ ਚੋਣਾਂ ਲਈ ਕੁੱਤੇ ਦੀ ਨਾਮਜ਼ਦਗੀ ਭਰਨ ਪੁੱਜੀ ਔਰਤ, ਮਾਮਲਾ ਜਾਣ ਹੋਵੋਗੇ ਹੈਰਾਨ
ਸ਼ਹਿਰ ਤੋਂ ਲੈ ਕੇ ਪਿੰਡਾਂ ਤੱਕ ਦੇ ਆਰ. ਓਜ਼ ਦਫਤਰਾਂ ’ਚ ਸਾਰਾ ਦਿਨ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਇਕੱਠ ਲੱਗਾ ਰਿਹਾ ਅਤੇ ਰਿਟਰਨਿੰਗ ਅਧਿਕਾਰੀਆਂ ਦੇ ਦਫਤਰਾਂ ’ਚ ਲੋਕਾਂ ਦੀ ਭਾਰੀ ਭੀੜ ਨਜ਼ਰ ਆਉਂਦੀ ਰਹੀ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜਿਨ੍ਹਾਂ ਉਮੀਦਵਾਰਾਂ ਨੂੰ ਪਾਰਟੀ ਉਮੀਦਵਾਰ ਐਲਾਨ ਕੀਤਾ ਗਿਆ ਸੀ, ਉਨ੍ਹਾਂ ’ਚ ਰੁਸਣ ਅਤੇ ਮਨਾਉਣ ਦਾ ਦੌਰ ਵੀ ਪਿਛਲੇ ਤਿੰਨ ਦਿਨਾਂ ਤੋਂ ਚੱਲਦਾ ਰਿਹਾ। ਇਹੀ ਕਾਰਨ ਹੈ ਕਿ ਨਾਮਜ਼ਦਗੀ ਭਰਨ ਦੇ ਆਖਰੀ ਦਿਨ ਉਮੀਦਵਾਰਾਂ ਦੇ ਨਾਮ ਦੇ ਪੱਤੇ ਖੋਲ੍ਹੇ ਗਏ। ਨਗਰ ਨਿਗਮ ਦੀ ਗੱਲ ਕਰੀਏ ਤਾਂ ਨਿਗਮ ਦੀਆਂ 85 ਵਾਰਡਾਂ ਹਨ ਅਤੇ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ 30 ਵਾਰਡਾਂ ਹਨ, ਜਿਨ੍ਹਾਂ ਲਈ 21 ਦਸੰਬਰ ਦੇ ਦਿਨ ਵੋਟਿੰਗ ਕੀਤੀ ਜਾਵੇਗੀ ਅਤੇ ਵੋਟਿੰਗ ਦਾ ਸਮਾਂ ਸਵੇਰੇ 7 ਤੋਂ ਲੈ ਕੇ ਸ਼ਾਮ 7 ਵਜੇ ਤੱਕ ਰਹੇਗਾ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ।
14 ਦਸੰਬਰ ਨੂੰ ਦੁਪਹਿਰ 3 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ ਨਾਮਜ਼ਦਗੀ ਪੱਤਰ
13 ਦਸੰਬਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ 14 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਚੋਣ ਮਾਹੌਲ ’ਚ ਜ਼ਿਲਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਿੱਲੀ ’ਚ ਸਰਕਾਰੀ ਡਿਊਟੀ ’ਤੇ ਹਨ ਅਤੇ ਉਨ੍ਹਾਂ ਦੀ ਥਾਂ ਏ. ਡੀ. ਸੀ. (ਡੀ) ਚੋਣਾਂ ਦਾ ਚਾਰਜ ਸੰਭਾਲ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਅੰਮ੍ਰਿਤਸਰ ਨਿਗਮ ਦੀਆਂ 85 ਵਾਰਡਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨੂੰ ਲੈ ਕੇ ਜ਼ਿਲ੍ਹੇ ’ਚ ਬਣਾਏ 735 ਬੂਥ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਅੰਮ੍ਰਿਤਸਰ ਨਗਰ ਨਿਗਮ ਦੀਆਂ 85 ਵਾਰਡਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨੂੰ ਲੈ ਕੇ ਜ਼ਿਲ੍ਹੇ ’ਚ 735 ਬੂਥ ਬਣਾਏ ਗਏ ਹਨ। ਨਗਰ ਨਿਗਮ ਅੰਮ੍ਰਿਤਸਰ ਦੇ 85 ਵਾਰਡਾਂ ਲਈ ਕੁੱਲ 704 ਬੂਥ, ਨਗਰ ਪੰਚਾਇਤ ਰਾਜਾਸਾਂਸੀ ਦੇ 13 ਵਾਰਡਾਂ ਲਈ 14 ਬੂਥ, ਨਗਰ ਪੰਚਾਇਤ ਬਾਬਾ ਬਕਾਲਾ ਦੇ 13 ਵਾਰਡਾਂ ਲਈ 14 ਬੂਥ, ਨਗਰ ਪੰਚਾਇਤ ਅਜਨਾਲਾ ਦੀਆਂ 2 ਵਾਰਡਾਂ ਲਈ 5 ਅਤੇ 7 ਲਈ 2 ਬੂਥ , ਨਗਰ ਪੰਚਾਇਤ ਮਜੀਠਾ ਦੇ ਵਾਰਡ ਨੰਬਰ 4 ਲਈ 1 ਬੂਥ ਅਤੇ ਨਗਰ ਪੰਚਾਇਤ ਰਈਆ ਦੇ ਵਾਰਡ ਨੰਬਰ 13 ਲਈ 1 ਬੂਥ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8