ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਤੇ ‘ਆਪ’ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ

Saturday, Jan 29, 2022 - 05:23 PM (IST)

ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਤੇ ‘ਆਪ’ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਵਿਧਾਨ ਸਭਾ ਚੋਣਾਂ ਦੇ ਚਲਦਿਆਂ ਅੱਜ ਹਲਕਾ ਬਾਬਾ ਬਕਾਲਾ ਸਾਹਿਬ (025) ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਪਾਰਟੀ ਉਮੀਦਵਾਰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਐੱਸ. ਡੀ. ਐੱਮ-ਕਮ ਰਿਟਰਨਿੰਗ ਅਫਸਰ ਬਾਬਾ ਬਕਾਲਾ ਸਾਹਿਬ ਦੇ ਕੋਲ ਜਮ੍ਹਾਂ ਕਰਵਾਏ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ ਤੇ ਪਿੰਦਰਜੀਤ ਸਿੰਘ ਸਰਲੀ ਹਾਜ਼ਰ ਸਨ। ਇਸੇ ਤਰ੍ਹਾਂ ਹੀ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ `ਤੇ ਚੋਣ ਲੜਣ ਵਾਲੇ ਪਾਰਟੀ ਉਮੀਦਵਾਰ ਦਲਬੀਰ ਸਿੰਘ ਟੌਂਗ ਵੱਲੋਂ ਵੀ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਦੇ ਕੋਲ ਜਮ੍ਹਾਂ ਕਰਵਾਏ ਗਏ ਹਨ। 

PunjabKesari

ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਸੱਤਾ ਦਾ ਕੇਂਦਰੀਕਰਨ ਕੀਤਾ, GST  ਨਾਲ ਅਰਬਪਤੀਆਂ ਨੂੰ ਫਾਇਦਾ ਪਹੁੰਚਾਇਆ : ਰਾਹੁਲ
ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਉਮੀਦਵਾਰਾਂ ਵੱਲੋਂ ਹੁਣ ਲਗਾਤਾਰ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ : ਸਰਨਾ ਤੇ ਜੀ. ਕੇ. ਨੇ ਅਕਾਲ ਤਖ਼ਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਮੰਗਿਆ ਅਸਤੀਫ਼ਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News