ਟਿਕਟਾਂ ਲਈ ਪਾਰਟੀ ਬਦਲਣ ਦਾ ਰੁਝਾਨ ਵਧਿਆ, ਘਰ ਵਾਪਸੀ ਮਗਰੋਂ ਵੀ ਕਈਆਂ ਦਾ ਨਹੀਂ ਪਿਆ ਮੁੱਲ

Friday, Feb 04, 2022 - 06:35 PM (IST)

ਟਿਕਟਾਂ ਲਈ ਪਾਰਟੀ ਬਦਲਣ ਦਾ ਰੁਝਾਨ  ਵਧਿਆ, ਘਰ ਵਾਪਸੀ ਮਗਰੋਂ ਵੀ ਕਈਆਂ ਦਾ ਨਹੀਂ ਪਿਆ ਮੁੱਲ

ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿੱਥੇ ਸਾਬਕਾ ਮੰਤਰੀਆਂ, ਮੌਜੂਦਾ ਵਿਧਾਇਕਾਂ ਤੇ ਵੱਡੇ ਆਗੂਆਂ ਵੱਲੋਂ ਪਾਰਟੀਆਂ ਬਦਲਣ ਦੇ ਰਿਕਾਰਡ ਕਾਇਮ ਕੀਤੇ ਗਏ ਹਨ, ਉਥੇ ਹੀ ਇਹ ਚੋਣਾਂ ਟਿਕਟ ਨਾ ਮਿਲਣ ਤੋਂ ਬਾਅਦ ਉਮੀਦਵਾਰਾਂ ਵੱਲੋਂ ਪਾਰਟੀ ਬਦਲਣ ਲਈ ਵੀ ਜਾਣੀਆਂ ਜਾਣਗੀਆਂ। ਇਸ ਦੀ ਸ਼ੁਰੂਆਤ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗੜ ਵੱਲੋਂ ਕਾਂਗਰਸ ਵਿੱਚ ਸ਼ਾਮਲ ਹੋ ਕੇ ਕੀਤੀ ਗਈ ਸੀ, ਜਿਨ੍ਹਾਂ ਨੂੰ ਮੌਜੂਦਾ ਵਿਧਾਇਕਾ ਸਤਕਾਰ ਕੌਰ ਦੀ ਟਿਕਟ ਕੱਟ ਕੇ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਕਾਂਗਰਸ ਦਾ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ ’ਚੋਂ ਕੱਟਿਆ ਨਾਂ

ਇਸ ਤੋਂ ਬਾਅਦ ਵਾਰੀ ਆਉਂਦੀ ਹੈ ਨਵਾਂਸ਼ਹਿਰ ਦੀ, ਜਿਥੋਂ ਮੌਜੂਦਾ ਵਿਧਾਇਕ ਅੰਗਦ ਸਿੰਘ ਨੂੰ ਟਿਕਟ ਨਹੀਂ ਦਿੱਤੀ ਗਈ ਕਿਉਂਕਿ ਉਨ੍ਹਾਂ ਦੀ ਪਤਨੀ ਅਦਿਤੀ ਸਿੰਘ ਰਾਏਬਰੇਲੀ ਤੋਂ ਭਾਜਪਾ 'ਚ ਸ਼ਾਮਲ ਹੋ ਗਈ ਹੈ। ਹੁਣ ਨਵਾਂਸ਼ਹਿਰ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਉਮੀਦਵਾਰ ਸਤਬੀਰ ਸਿੰਘ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਹਨ।

ਪਾਰਟੀ 'ਚ ਵਾਪਸ ਆਉਣ ਤੋਂ ਬਾਅਦ ਵੀ ਨਹੀਂ ਮਿਲੀ ਟਿਕਟ
ਵਿਧਾਨ ਸਭਾ ਚੋਣਾਂ ਨਾਲ ਜੁੜਿਆ ਦਿਲਚਸਪ ਪਹਿਲੂ ਇਹ ਵੀ ਹੈ ਕਿ 2 ਵਿਧਾਇਕਾਂ ਨੂੰ ਪਾਰਟੀ 'ਚ ਵਾਪਸੀ ਕਰਨ ਦੇ ਬਾਵਜੂਦ ਟਿਕਟ ਨਹੀਂ ਮਿਲੀ, ਜਿਨ੍ਹਾਂ 'ਚ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਪਹਿਲਾਂ ਕਾਂਗਰਸ 'ਚ ਸ਼ਾਮਲ ਹੋ ਗਏ ਤੇ ਕੁਝ ਸਮੇਂ ਬਾਅਦ ਫਿਰ 'ਆਪ' 'ਚ ਵਾਪਸ ਆ ਗਏ ਪਰ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਹਰਵਿੰਦਰ ਸਿੰਘ ਲਾਡੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਪਰ ਇਕ ਹਫ਼ਤੇ ਦੇ ਅੰਦਰ ਹੀ ਕਾਂਗਰਸ ਵਿੱਚ ਵਾਪਸ ਆ ਗਏ ਸਨ ਪਰ ਪਾਰਟੀ ਨੇ ਟਿਕਟ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ।

ਇਹ ਵੀ ਪੜ੍ਹੋ : ਜਾਖੜ ਦੇ ਬਹਾਨੇ ‘ਆਪ’ ਦੇ ਕਾਂਗਰਸ ’ਤੇ ਨਿਸ਼ਾਨੇ, ਰਾਘਵ ਚੱਢਾ ਨੇ CM ਚਿਹਰੇ ਨੂੰ ਲੈ ਕੇ ਪੁੱਛੇ 4 ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News