ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਦੇਵ ਢੀਂਡਸਾ ਨੇ ਕੀਤਾ ਐਲਾਨ

Saturday, Apr 03, 2021 - 03:38 PM (IST)

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ  ਸੁਖਦੇਵ ਢੀਂਡਸਾ ਨੇ ਕੀਤਾ ਐਲਾਨ

 ਪਟਿਆਲਾ (ਮਨਦੀਪ ਜੋਸਨ, ਬਲਜਿੰਦਰ) : ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਨੂੰ ਉਤਾਰੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਦਿੱਲੀ ਦੀਆਂ ਹਮਖ਼ਿਆਲੀ ਪਾਰਟੀਆਂ ਨਾਲ ਜਲਦ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਢੀਂਡਸਾ ਇਥੇ ਸਰਕਟ ਹਾਊਸ ਵਿਖੇ ਵਰਕਰਾਂ ਦੀ ਇਕ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਾਂਗਰਸ ਸਰਕਾਰ ’ਤੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਵੇਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਸ਼ਾਂਤ ਕਿਸ਼ੋਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਅਤੇ ਪੰਜਾਬ ਦੀ ਜਨਤਾ ਨੂੰ ਮੁੜ ਗੁੰਮਰਾਹ ਕਰ ਰਹੇ ਹਨ। ਉਨ੍ਹਾ ਕਿਹਾ ਕਿ ਪੰਜਾਬ ਵਿੱਤੀ ਹਲਾਤਾਂ ਨਾਲ ਜੂਝ ਰਿਹਾ ਹੈ ਅਤੇ ਸਰਕਾਰ ਦਾ ਖਜ਼ਾਨਾ ਖਾਲੀ ਹੋਣ ਦੇ ਬਾਵਜੂਦ ਮੁੱਖ ਮੰਤਰੀ ਵੋਟਾਂ ਲਈ ਲੋਕ ਲੁਭਾਊ ਐਲਾਨ ਕਰ ਰਿਹਾ ਹੈ। ਉਨ੍ਹਾ ਕਿਹਾ ਕਿ ਅਨੰਦਪੁਰ ਦੇ ਮਤੇ ਤੋਂ ਪਿੱਛੇ ਹਟਣ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਗੈਰ-ਸਿਧਾਂਤਕ ਚਿਹਰਾ ਬੇਨਕਾਬ ਹੋ ਚੁੱਕਿਆ ਹੈ, ਜਦ ਕਿ ਡੈਮੋਕ੍ਰੇਟਿਕ ਜਥੇਬੰਦਕ ਢਾਂਚੇ ਦਾ ਵਿਸਥਾਰ ਸਿਧਾਂਤਕ ਵਿਅਕਤੀਆਂ ਨੂੰ ਪਾਰਟੀ ’ਚ ਸ਼ਾਮਲ ਕਰ ਕੇ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਖਤਮ ਕਰਾਉਣ ਲਈ ਗੁੰਡਾਗਰਦੀ ਕਰ ਰਹੀ ਹੈ ਭਾਜਪਾ : ਹਰਪਾਲ ਚੀਮਾ

ਉਨ੍ਹਾ ਕਿਹਾ ਕਿ ਅਨੰਦਪੁਰ ਦੇ ਮਤੇ ਦੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪੂਰੀ ਤਰ੍ਹਾਂ ਸਮੀਖਿਆ ਕਰੇਗਾ ਅਤੇ ਮਤੇ ਅਨੁਸਾਰ ਮੰਗਾਂ ਨੂੰ ਲੋਕਾਂ ਦੀ ਕਚਹਿਰੀ ’ਚ ਲਿਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਉਮੀਦਵਾਰਾਂ ਦਾ ਐਲਾਨ ਪਾਰਟੀ ’ਚ ਸਾਰਿਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਤੇ ਪਾਰਟੀ ਦੇ ਜਨਰਲ ਸਕੱਤਰ ਤੇਜਿੰਦਰ ਪਾਲ ਸਿੰਘ ਸੰਧੂ, ਸਾਬਕਾ ਸਪੀਕਰ ਬੀਰਦਵਿੰਦਰ ਸਿੰਘ, ਰਣਧੀਰ ਸਿੰਘ ਰੱਖੜਾ ਜ਼ਿਲਾ ਪ੍ਰਧਾਨ, ਨਾਹਰ ਸਿੰਘ ਰਿਟਾ. ਡੀ. ਐੱਸ. ਪੀ., ਰਵਿੰਦਰ ਸਿੰਘ ਸ਼ਾਹਪੁਰ, ਗੁਰਬਚਨ ਸਿੰਘ ਨਾਨੋਕੀ, ਮੇਜਰ ਸਿੰਘ ਬਚੀ, ਪਰਮਜੀਤ ਕੁਮਾਰ, ਮੋਹਨ ਲਾਲ ਸ਼ਰਮਾ, ਬਲਜਿੰਦਰ ਸਿੰਘ ਸ਼ਾਹਪੁਰ, ਪ੍ਰਗਟ ਸਿੰਘ ਸੰਧੂ, ਮਨਜਿੰਦਰ ਪਾਲ ਸਿੰਘ ਐਡਵੋਕੇਟ, ਇਮਰੋਜ਼ ਭੱਠਲ, ਰਣਜੀਤ ਸਿੰਘ ਹਰਪ੍ਰੀਤ ਸਿੰਘ, ਸੁਸ਼ੀਲ ਕੁਮਾਰ, ਰਾਜਿੰਦਰਪਾਲ ਪੰਚ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਪ੍ਰਸ਼ਾਂਤ ਕਿਸ਼ੋਰ 2022 ’ਚ ਕਾਂਗਰਸ ਲਈ ਨਵੇਂ ਮੁੱਦੇ ਲੱਭਣ ’ਚ ਜੁਟੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Anuradha

Content Editor

Related News